Farmers protest live: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 35ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਵੇਗੀ। ਅੱਜ ਦੁਪਹਿਰ 2 ਵਜੇ ਕਿਸਾਨਾਂ ਦੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਹੋਵੇਗੀ। ਸਰਜਰਨ ਨਾਲ ਗੱਲਬਾਤ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਆਪਣੇ 4 ਮੁੱਦੇ ਗਿਣਾ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਗੱਲਬਾਤ ਸਿਰਫ਼ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੇ MSP ਦੀ ਕਾਨੂੰਨੀ ਗਰੰਟੀ ਦੇਣ ‘ਤੇ ਹੀ ਹੋਵੇਗੀ।
ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਕਈ ਵਾਰ ਕਿਹਾ ਜਾ ਚੁੱਕਿਆ ਹੈ ਕਿ ਉਹ ਇਨ੍ਹਾਂ ਖੇਤੀਬਾਦੀਆਂ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਕਿਸਾਨਾਂ ਨਾਲ ਗੱਲਬਾਤ ਤੋਂ ਇੱਕ ਦਿਨ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ, ਪੀਊਸ਼ ਗੋਇਲ ਵਿਚਾਲੇ ਲੰਬੇ ਸਮੇਂ ਦੀ ਗੱਲਬਾਤ ਹੋਈ, ਜਿਸ ਵਿੱਚ ਉਨ੍ਹਾਂ ਵੱਲੋਂ ਇਸ ਮੁਲਾਕਾਤ ਸਬੰਧੀ ਰਣਨੀਤੀ ਬਣਾਈ ਗਈ।
ਇਸ ਮਾਮਲੇ ਵਿੱਚ ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਜੇ ਸਰਕਾਰ ਇਸ ਸਾਲ ਗੱਲਬਾਤ ਨਾਲ ਹੱਲ ਕੱਢ ਲੈਂਦੀ ਹੈ ਤਾਂ ਠੀਕ ਹੋਵੇਗਾ ਨਹੀਂ ਤਾਂ ਉਨ੍ਹਾਂ ‘ਤੇ ਅਗਲਾ ਸਾਲ ਭਾਰੀ ਪੈ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਨੇ ਗੱਲਬਾਤ ਦੇ ਮੱਦੇਨਜ਼ਰ ਪ੍ਰਸਤਾਵਿਤ ਟਰੈਕਟਰ ਰੈਲੀ 30 ਦਸੰਬਰ ਨੂੰ ਮੁਲਤਵੀ ਕਰ ਦਿੱਤੀ ਹੈ । ਕਿਸਾਨ ਆਗੂ ਨੇ ਦੱਸਿਆ ਕਿ ਰੈਲੀ ਅਤੇ ਗੱਲਬਾਤ ਆਪਸ ਵਿੱਚ ਨਾ ਟਕਰਾਏ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਹੁਣ ਸਿੰਘੂ ਅਤੇ ਟਿਕਰੀ ਬਾਰਡਰ ਤੋਂ ਕੁੰਡਲੀ-ਮਾਨੇਸਰ-ਪਲਵਲ ਹਾਈਵੇ ਤੱਕ 31 ਦਸੰਬਰ ਨੂੰ ਟਰੈਕਟਰ ਰੈਲੀ ਕੱਢੀ ਜਾਵੇਗੀ ।
ਇਹ ਵੀ ਦੇਖੋ: ਲੱਖੇ ਸਿਧਾਣੇ ਦਾ ਪਿਆ ਸਟੇਜ ਸੈਕਟਰੀ ਨਾਲ ਪੇਚਾ, ਹੇਠਾਂ ਉਤਰਿਆ ਤਾਂ ਪੈ ਗਿਆ ਘੇਰਾ,ਦੇਖੋ LIVE