Farmers protest live updates: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਕਿਸਾਨਾਂ ਦੀਆਂ 30 ਜਥੇਬੰਦੀਆਂ ਅੱਜ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਸਬੰਧੀ ਮੀਟਿੰਗ ਕਰ ਰਹੀਆਂ ਹਨ। ਇਸ ਮੀਟਿੰਗ ਵਿੱਚ ਕਿਸਾਨ ਸੰਤ ਰਾਮ ਸਿੰਘ ਦੀ ਖੁਦਕੁਸ਼ੀ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਕਰਨਗੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵਿੱਚ ਚੱਲ ਰਹੇ ਕੇਸ ਦੀ ਰਣਨੀਤੀ ਤਿਆਰ ਕਰਨ ‘ਤੇ ਵਿਚਾਰ ਵਟਾਂਦਰੇ ਹੋਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਕਾਨੂੰਨੀ ਨੋਟਿਸ ਮਿਲਣ ਤੋਂ ਬਾਅਦ ਉਹ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਰੱਖਣ ਤੇ ਕਾਰਵਾਈ ਦੀ ਯੋਜਨਾ ਤਿਆਰ ਕਰਨਗੇ।
ਇਸ ਮੁੱਦੇ ਉੱਤੇ ਸੁਪਰੀਮ ਕੋਰਟ ਵਿੱਚ ਅੱਜ ਲਗਾਤਾਰ ਦੂਜੇ ਦਿਨ ਸੁਣਵਾਈ ਹੋਣੀ ਹੈ। ਕੱਲ੍ਹ, ਇਸ ਮਸਲੇ ਦੇ ਹੱਲ ਲਈ ਕਮੇਟੀ ਬਣਾਈ ਗਈ ਸੀ, ਅੱਜ ਇਸ ‘ਤੇ ਸਥਿਤੀ ਸਪੱਸ਼ਟ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਦਿੱਲੀ ਦੀਆਂ ਸਰਹੱਦਾਂ ‘ਤੇ ਕੜਕਦੀ ਠੰਡ ਦੇ ਬਾਵਜੂਦ, ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇੱਕ ਦਿਨ ਪਹਿਲਾਂ ਕੁੰਡਾਲੀ ਸਰਹੱਦ ‘ਤੇ ਸੰਤ ਰਾਮ ਸਿੰਘ ਜੀ ਦੀ ਖੁਦਕੁਸ਼ੀ ਤੋਂ ਬਾਅਦ ਰਾਜਨੀਤਿਕ ਪਾਰਾ ਵੀ ਕਾਫੀ ਵੱਧ ਗਿਆ ਹੈ।
ਇਹ ਵੀ ਦੇਖੋ : ‘300 ਕੰਬਾਈਨਾਂ ਨਾਲ ਦਿੱਲੀ ਨੂੰ ਪਵੇਗਾ ਘੇਰਾ’, ਕੰਬਾਈਨਾਂ ਵਾਲਿਆਂ ਦਾ ਸੁਣੋ ਵੱਡਾ ਐਲਾਨ !