Farmers protest new strategy update: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 26ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਾਨੂੰਨ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਹਨ। ਇਸ ਦੌਰਾਨ ਅੱਜ ਕਿਸਾਨ ਆਗੂ ਵਰਤ ਰੱਖ ਰਹੇ ਹਨ। ਅਜਿਹੀ ਸਥਿਤੀ ਵਿੱਚ, ਹਰ ਕਿਸੇ ਦੀ ਨਜ਼ਰ ਟਿਕੀ ਹੋਈ ਹੈ ਕਿ ਅੰਦੋਲਨ ਕਿਸ ਪਾਸੇ ਬਦਲਦਾ ਹੈ, ਹਾਲਾਂਕਿ ਕੜਾਕੇ ਦੀ ਠੰਡ ਵਿੱਚ ਡਟੇ ਕਿਸਾਨਾਂ ਨੂੰ ਗੱਲਬਾਤ ਲਈ ਸਰਕਾਰ ਨੇ ਇੱਕ ਹੋਰ ਸੱਦਾ ਭੇਜਿਆ ਹੈ, ਜਿਸ ‘ਤੇ ਕਿਸਾਨਾਂ ਵਲੋਂ ਵਿਚਾਰ ਕੀਤਾ ਜਾਵੇਗਾ।
ਕਿਸਾਨਾਂ ਨੇ ਪਹਿਲਾਂ ਹੀ ਆਪਣੇ ਅੰਦੋਲਨ ਨੂੰ ਲੰਮਾ ਕਰਨ ਦਾ ਐਲਾਨ ਕੀਤਾ ਸੀ, ਪਰ ਹੁਣ ਹੌਲੀ ਹੌਲੀ ਕਈ ਪੜਾਅ ਸਾਹਮਣੇ ਆ ਰਹੇ ਹਨ। ਭਾਰਤ ਬੰਦ ਅਤੇ ਇੱਕ ਦਿਨਾਂ ਭੁੱਖ ਹੜਤਾਲ ਤੋਂ ਬਾਅਦ ਹੁਣ ਕੁੱਝ ਵੱਖਰੀ ਤਿਆਰੀ ਹੋ ਰਹੀ ਹੈ। 1. ਕਿਸਾਨਾਂ ਨੇ ਸੋਮਵਾਰ ਨੂੰ ਇੱਕ ਰੋਜ਼ਾ ਵਰਤ ਰੱਖਿਆ ਹੈ। ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਇਸ ਤਰ੍ਹਾਂ ਦਾ ਵਰਤ ਰੱਖਿਆ ਸੀ। ਕਿਸਾਨ ਸਮੇਂ-ਸਮੇਂ ‘ਤੇ ਅਜਿਹਾ ਦਿਨ-ਰਾਤ ਦਾ ਵਰਤ ਰੱਖਣਗੇ। ਯਾਨੀ ਜਦੋਂ ਸੋਮਵਾਰ ਨੂੰ ਬੈਠੇ ਕਿਸਾਨਾਂ ਦਾ ਵਰਤ ਖਤਮ ਹੋ ਜਾਵੇਗਾ, ਤਾਂ ਮੰਗਲਵਾਰ ਨੂੰ ਇੱਕ ਨਵਾਂ ਸਮੂਹ ਵਰਤ ‘ਤੇ ਬੈਠੇਗਾ। 2. 23 ਦਸੰਬਰ ਨੂੰ ਕਿਸਾਨ ਦਿਵਸ ਹੈ, ਅਜਿਹੀ ਸਥਿਤੀ ਵਿੱਚ ਅੰਦੋਲਨਕਾਰੀ ਕਿਸਾਨਾਂ ਨੇ ਕਾਫ਼ੀ ਤਿਆਰੀਆਂ ਕੀਤੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦਿਨ ਲੋਕਾਂ ਨੂੰ ਆਪਣੇ ਘਰ ਦੁਪਹਿਰ ਦਾ ਖਾਣਾ ਨਹੀਂ ਬਣਾਉਣਾ ਚਾਹੀਦਾ ਅਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ। 3. ਕਿਸਾਨ ਪਹਿਲਾਂ ਹੀ ਰਾਸ਼ਟਰੀ ਰਾਜ ਮਾਰਗ ਨੂੰ ਟੋਲ ਮੁਕਤ ਬਣਾਉਣ ਦੀ ਗੱਲ ਕਰ ਚੁੱਕੇ ਸਨ। ਹੁਣ 25 ਦਸੰਬਰ ਤੋਂ 27 ਦਸੰਬਰ ਤੱਕ ਹਰਿਆਣਾ ਦੇ ਸਾਰੇ ਟੋਲ ਬਲਾਕ ਪੂਰੀ ਤਰ੍ਹਾਂ ਮੁਫਤ ਹੋਣਗੇ ਅਤੇ ਕਿਸਾਨਾਂ ਦੇ ਹਵਾਲੇ ਰਹਿਣਗੇ। ਇਸ ਸਮੇਂ ਦੌਰਾਨ ਟੋਲ ਅਦਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੋਏਗੀ।
- ਹਰ ਮਹੀਨੇ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ‘ ਕਰਦੇ ਹਨ, ਇਸ ਵਾਰ ਜਦੋਂ 27 ਦਸੰਬਰ ਨੂੰ PM ‘ਮਨ ਕੀ ਬਾਤ’ ਕਰਨਗੇ ਤਾਂ ਉਸ ਸਮੇਂ ਕਿਸਾਨ ਪਲੇਟ ਵਜਾਉਣਗੇ। ਦੱਸ ਦੇਈਏ ਕਿ ਕੋਰੋਨਾ ਖਿਲਾਫ ਲੜਾਈ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਥਾਲੀ ਵਜਾਉਣ ਲਈ ਕਿਹਾ ਸੀ, ਹੁਣ ਕਿਸਾਨ ਵੀ ਉਹੀ ਤਰੀਕਾ ਅਪਣਾ ਰਹੇ ਹਨ। ਕਿਸਾਨ ਨੇਤਾਵਾਂ ਨੇ ਅਪੀਲ ਕੀਤੀ ਹੈ ਕਿ ਜਦੋਂ ਤੱਕ ਪ੍ਰਧਾਨ ਮੰਤਰੀ ‘ਮਨ ਕੀ ਬਾਤ’ ਵਿੱਚ ਬੋਲਣਗੇ, ਓਦੋ ਤੱਕ ਲੋਕ ਆਪਣੇ ਘਰ ਪਲੇਟ ਵਜਾਉਣ। 5. ਜ਼ਮੀਨ ‘ਤੇ ਲੜਨ ਤੋਂ ਇਲਾਵਾ, ਸੋਸ਼ਲ ਮੀਡੀਆ ‘ਤੇ ਵੀ ਕਿਸਾਨਾਂ ਨੇ ਲੜਾਈ ਨੂੰ ਤੇਜ਼ ਕਰ ਦਿੱਤਾ ਹੈ। ਪਿੱਛਲੇ ਦਿਨੀਂ, ਕਿਸਾਨ ਏਕਤਾ ਮੋਰਚਾ ਨੇ ਹਰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਆਪਣੀ ਮੌਜੂਦਗੀ ਦਰਜ ਕਰਵਾਈ ਸੀ, ਜਿਥੇ ਅੰਦੋਲਨ ਨਾਲ ਜੁੜੇ ਹਰ ਅਪਡੇਟਸ ਦਿੱਤੇ ਜਾ ਰਹੇ ਹਨ। ਬੀਤੇ ਦਿਨ ਕਿਸਾਨ ਏਕਤਾ ਮੋਰਚੇ ਦਾ ਫੇਸਬੁੱਕ ਪੇਜ ਬੰਦ ਕਰ ਦਿੱਤਾ ਗਿਆ ਸੀ, ਪਰ ਵਿਵਾਦ ਤੋਂ ਬਾਅਦ ਦੁਬਾਰਾ ਬਹਾਲ ਕਰ ਦਿੱਤਾ ਗਿਆ ਸੀ। ਕਿਸਾਨਾਂ ਨੇ ਐਨਡੀਏ ਦੇ ਸੰਸਦ ਮੈਂਬਰਾਂ, ਨੇਤਾਵਾਂ ਨੂੰ ਉਨ੍ਹਾਂ ਦੇ ਅੰਦੋਲਨ ਦੀ ਹਮਾਇਤ ਕਰਨ ਦੀ ਅਪੀਲ ਵੀ ਕੀਤੀ ਹੈ। ਜਦੋਂ ਕਿ ਅੰਨਾ ਹਜ਼ਾਰੇ ਵੀ ਕਿਸਾਨਾਂ ਦੇ ਸਮਰਥਨ ਵਿਚ ਅੰਦੋਲਨ ਦੀ ਗੱਲ ਕਰ ਰਹੇ ਹਨ।