Farmers protest on toll plaza: ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17 ਵੇਂ ਦਿਨ ਵੀ ਜਾਰੀ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ । ਕਰਨਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਕਿਸਾਨਾਂ ਨੇ ਬਸਤਰਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ । ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਕਿਸਾਨ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਸਰਹੱਦ ‘ਤੇ ਅੜੇ ਹੋਏ ਹਨ ਅਤੇ ਅੰਦੋਲਨ ਨੂੰ ਤੇਜ਼ ਕਰ ਰਹੇ ਹਨ। ਕਿਸਾਨਾਂ ਨੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਅਤੇ ਇਸ ਨੂੰ ਆਵਾਜਾਈ ਲਈ ਸੁਤੰਤਰ ਕਰ ਦਿੱਤਾ ਹੈ । ਕਿਸਾਨਾਂ ਵੱਲੋਂ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੀ ਪੁਵਾਯਾਂ ਤਹਿਸੀਲ ਦੇ ਸਬਲੀ ਕੋਟਲੀ ਟੋਲ ਪਲਾਜ਼ਾ ‘ਤੇ ਸ਼ਨੀਵਾਰ ਨੂੰ ਭਾਰਤੀ ਕੀਸਾਂ ਯੂਨੀਅਨ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਕਬਜ਼ਾ ਕਰ ਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਆਉਣ-ਜਾਣ ਵਾਲਿਆਂ ਗੱਡੀਆਂ ਨੂੰ ਟੋਲ ਫ੍ਰੀ ਕਰ ਦਿੱਤਾ।
ਇਸ ਤੋਂ ਇਲਾਵਾ ਖਾਂਡਾ ਖੇੜੀ ਪਿੰਡ ਤੋਂ ਕਿਸਾਨਾਂ ਦਾ ਜੱਥਾ ਗੁਰੂਗ੍ਰਾਮ ਦੇ ਖੇੜਕੀ ਦੌਲਾ ਟੋਲ ਪਲਾਜ਼ਾ ‘ਤੇ ਪਹੁੰਚ ਗਿਆ ਹੈ। ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਦੱਸ ਦੇਈਏ ਕਿ ਇੱਥੇ ਖੇੜਕੀ ਦੌਲਾ ਟੋਲ ਦੀ ਗੱਲ ਕੀਤੀ ਜਾਵੇ ਤਾਂ ਫਿਲਹਾਲ ਇੱਥੇ ਸਥਿਤੀ ਸਧਾਰਣ ਹੈ। ਕਿਸਾਨਾਂ ਨੇ 11 ਵਜੇ ਟੋਲ ‘ਤੇ ਪ੍ਰਦਰਸ਼ਨ ਕਰਕੇ ਟੋਲ ਫ੍ਰੀ ਕਰਨ ਦੀ ਚੇਤਾਵਨੀ ਦਿੱਤੀ ਸੀ, ਹਾਲਾਂਕਿ ਹਾਲੇ ਵੀ ਜੈਪੁਰ ਐਕਸਪ੍ਰੈਸ ਵੇਅ ‘ਤੇ ਸਥਿਤ ਖੇੜਕੀ ਦੌਲਾ ਟੌਲ ਪਲਾਜ਼ਾ ‘ਤੇ ਸਥਿਤੀ ਆਮ ਵਾਂਗ ਹੈ । ਵਾਹਨਾਂ ਦੀ ਆਵਾਜਾਈ ਬਿਨ੍ਹਾਂ ਕਿਸੇ ਰੁਕਾਵਟ ਦੇ ਜਾਰੀ ਹੈ। ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਟੋਲ ‘ਤੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।
ਇਹ ਵੀ ਦੇਖੋ: ਦਿੱਲੀ ਪੁਲਿਸ ਨੇ ਅੱਧੀ ਰਾਤ ਨੂੰ ਪੱਟੇ ਰਵਨੀਤ ਬਿੱਟੂ ਉਨ੍ਹਾਂ ਦੇ ਤੰਬੂ