Farmers protest petition filed: ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 9 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 9 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਇਸ ਦੌਰਾਨ ਕਿਸਾਨ ਅੰਦੋਲਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਕਿਸਾਨਾਂ ਨੂੰ ਹਟਾਏ ਜਾਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕਿਸਾਨਾਂ ਨੂੰ ਦਿੱਲੀ-ਐਨਸੀਆਰ ਦੇ ਸਰਹੱਦੀ ਇਲਾਕਿਆਂ ਤੋਂ ਤੁਰੰਤ ਹਟਾਏ ਜਾਣ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਪ੍ਰਦਰਸ਼ਨ ਨਾਲ ਕੋਵਿਡ19 ਦੇ ਫੈਲਣ ਦਾ ਖ਼ਤਰਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਮੁਸ਼ਕਿਲ ਆ ਰਹੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੂੰ ਸਰਹੱਦ ਤੁਰੰਤ ਖੋਲ੍ਹਣ ਦੇ ਆਦੇਸ਼ ਦਿੱਤੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ, ਪ੍ਰਦਰਸ਼ਨ ਨੂੰ ਸਮਾਜਿਕ ਦੂਰੀ ਅਤੇ ਮਾਸਕ ਆਦਿ ਦੇ ਨਾਲ ਇੱਕ ਖਾਸ ਜਗ੍ਹਾ ਤੇ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਸੰਗਠਨਾਂ ਅਤੇ ਕੇਂਦਰ ਦਰਮਿਆਨ ਗੱਲਬਾਤ ਦਾ ਅਗਲਾ ਦੌਰ ਸ਼ਨੀਵਾਰ ਨੂੰ ਹੋ ਸਕਦਾ ਹੈ। ਸ਼ੁੱਕਰਵਾਰ ਨੂੰ ਨੌਵੇਂ ਦਿਨ ਵੀ ਵਿਰੋਧ ਪ੍ਰਦਰਸ਼ਨ ਜਾਰੀ ਰਹਿਣ ਦੇ ਮੱਦੇਨਜ਼ਰ ਸੁਰੱਖਿਆ ਕਰਮਚਾਰੀ ਅਜੇ ਵੀ ਸਿੰਘੂ, ਟਿੱਕਰੀ, ਚਿੱਲਾ ਅਤੇ ਗਾਜੀਪੁਰ ਸਰਹੱਦ ‘ਤੇ ਤਾਇਨਾਤ ਹਨ।
ਇਹ ਵੀ ਦੇਖੋ : ਸਭ ਦੀਆਂ ਸੁਣ ਲਈਆਂ, ਹੁਣ ਸੁਣੋ ਆਖਿਰ ਦਿੱਲੀ ਦੇ ਲੋਕ ਕੀ ਸੋਚਦੇ ਨੇ ਕਿਸਾਨਾਂ ਦੇ ਕਾਨੂੰਨਾਂ ਬਾਰੇ…