Farmers protest pm modi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਸਬੰਧੀ ਅੱਜ ਕਿਸਾਨ ਆਗੂਆਂ ਦੀ ਬੈਠਕ ਵੀ ਜਾਰੀ ਹੈ। ਇਸ ਬੈਠਕ ਵਿੱਚ ਅੱਗੇ ਦੀ ਰਣਨੀਤੀ ਵੀ ਬਣਾਈ ਜਾ ਰਹੀ ਹੈ।
ਪਰ ਕਿਸਾਨ ਅੰਦੋਲਨ ਦੇ ਵਿਚਕਾਰ 25 ਦਸੰਬਰ ਨੂੰ ਯਾਨੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮਦਿਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਅਧੀਨ ਵਿੱਤੀ ਲਾਭ ਦੀ ਅਗਲੀ ਕਿਸ਼ਤ 25 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜਾਰੀ ਕਰਨਗੇ। ਪ੍ਰਧਾਨ ਮੰਤਰੀ 9,000 ਕਰੋੜ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 18,000 ਕਰੋੜ ਰੁਪਏ ਤੋਂ ਵੱਧ ਦੀ ਕਿਸ਼ਤ ਜਾਰੀ ਕਰਨਗੇ। ਪੀਐਮ ਮੋਦੀ ਇਸ ਸਮਾਰੋਹ ਦੌਰਾਨ ਵੱਖ-ਵੱਖ 6 ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਪ੍ਰਧਾਨ ਮੰਤਰੀ ਕਿਸਾਨਾਂ ਨਾਲ ਉਨ੍ਹਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਬਾਰੇ ਗੱਲਬਾਤ ਕਰਨਗੇ।
ਇਹ ਵੀ ਦੇਖੋ : ਸਿੰਘੁ ਬਾਰਡਰ ਦੀ Stage ਤੋਂ ਛੋਟੇ ਸਾਹਿਬਜਾਦਿਆਂ ਨੂੰ ਭਾਵ-ਭਿੰਨੀ ਸ਼ਰਧਾਂਜ਼ਲੀ