Farmers protest pm modi : ਪੱਛਮੀ ਬੰਗਾਲ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਮੌਕੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਜਿੱਥੇ ਪ੍ਰਧਾਨ ਮੰਤਰੀ ਮੋਦੀ ਕੇਂਦਰ ਸਰਕਾਰ ਦੇ ਪਰਕਰਮ ਦਿਵਸ ਵਿੱਚ ਸ਼ਾਮਿਲ ਹੋ ਰਹੇ ਹਨ, ਉੱਥੇ ਹੀ ਮਮਤਾ ਬੈਨਰਜੀ ਇਸ ਦਿਨ ਨੂੰ ਦੇਸ਼ਨਾਇਕ ਦਿਵਸ ਵਜੋਂ ਮਨਾ ਰਹੇ ਹਨ। ਪਰ ਇਸ ਦੌਰਾਨ ਕੱਲਕੱਤੇ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।
PM ਮੋਦੀ ਦਾ ਬੰਗਾਲ ਦੇ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੂੰ ਕਾਲੀਆ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਨੇ ਨੋ ਫਾਰਮਰ ਨੋ ਫ਼ੂਡ ਦੇ ਪੋਸਟਰ ਹੱਥਾਂ ਵਿੱਚ ਫੜੇ ਹੋਏ ਸਨ। ਕਿਸਾਨਾਂ ਵਲੋਂ ਇਸ ਮੌਕੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਲਈ ਨਾਅਰੇਬਾਜ਼ੀ ਵੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਅੱਜ ਕਿਸਾਨ ਅੰਦੋਲਨ ਦਾ 59 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਲਗਾਤਾਰ ਕਿਸਾਨ ਆਪਣੀਆਂ ਮੰਗਾ ਮੰਨਵਾਉਣ ਲਈ ਸੰਘਰਸ਼ ਕਰ ਰਹੇ ਹਨ। ਬੀਤੇ ਦਿਨ ਸਰਕਾਰ ਅਤੇ ਕਿਸਾਨਾਂ ਵਿਚਕਾਰ 11 ਵੇਂ ਗੇੜ ਦੀ ਗੱਲਬਾਤ ਵੀ ਹੋਈ ਸੀ, ਪਰ ਇਸ ਦੌਰਾਨ ਕੋਈ ਨਤੀਜਾ ਨਹੀਂ ਨਿਕਲਿਆ ਸੀ।
ਇਹ ਵੀ ਦੇਖੋ : ਦਿੱਲੀ ਬਾਰਡਰ ‘ਤੇ ਪਹੁੰਚੀਆਂ JCB ਮਸ਼ੀਨਾਂ, 26 ਤੋਂ ਪਹਿਲਾਂ ਹਰੇਕ ਰਾਹ ਕੀਤਾ ਜਾ ਰਿਹਾ ਬੰਦ LIVE !