Farmers protest priyanka gandhi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਜਾਰੀ ਹੈ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਦੋਸ਼ ਲਾਇਆ ਹੈ ਕਿ, “ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਉਂਦੀ ਹੈ, ਦੂਜੇ ਪਾਸੇ ਇਸ ਕੜਕਦੀ ਠੰਡ ਵਿੱਚ ਉਹ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ ਜ਼ਿੱਦੀ ਅਤੇ ਜ਼ਾਲਮ ਵਤੀਰੇ ਕਾਰਨ ਹੁਣ ਤੱਕ ਤਕਰੀਬਨ 60 ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।” ਉਨ੍ਹਾਂ ਨੇ ਪੁੱਛਿਆ,“ਕਿਸਾਨ ਇਸ ਜ਼ਾਲਮ ਸਰਕਾਰ ‘ਤੇ ਭਰੋਸਾ ਕਿਵੇਂ ਕਰ ਸਕਦੇ ਹਨ?” ਹਾਲਾਂਕਿ ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਸੱਤਵੇਂ ਦੌਰ ਦੀ ਬੈਠਕ ਜਾਰੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸ੍ਹਾਮਣੇ ਆ ਰਹੀ ਹੈ ਕਿ ਸਰਕਾਰ ਨੇ ਇੱਕ ਵਾਰ ਫਿਰ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਦੇਖੋ : ਸਰਕਾਰ ਨਹੀਂ ਮੰਨੀ ਖੇਤੀ ਕਨੂੰਨਾਂ ਰੱਦ ਕਰਨ ‘ਤੇ, ਆਮੋ-ਸਾਹਮਣੇ ਹੋਈਆਂ ਦੋਨੋਂ ਧਿਰਾਂ