Farmers protest punjab haryana : ਦੇਸ਼ ਦੀ ਰਾਜਧਾਨੀ ਵਿੱਚ ਦਾਖਲ ਹੋਣ ‘ਤੇ ਅੜੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪੰਜਾਬ ਤੋਂ ਕਿਸਾਨ ਹਰਿਆਣਾ ਵਿੱਚ ਦਾਖਲ ਹੋ ਗਏ ਹਨ ਅਤੇ ਹੁਣ ਉਹ ਦਿੱਲੀ ਸਰਹੱਦ ਦੇ ਨੇੜੇ ਹਨ। ਸਵੇਰ ਤੋਂ ਹੀ ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨ ਆਹਮੋ-ਸਾਹਮਣੇ ਹਨ, ਪੁਲਿਸ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਵੀ ਅਸਫਲ ਰਹੀ। ਅਜਿਹੀ ਸਥਿਤੀ ਵਿੱਚ ਕਿਸਾਨਾਂ ਦਾ ਇਹ ਪ੍ਰਦਰਸ਼ਨ ਕਿੱਥੇ ਰੁਕੇਗਾ, ਅਜਿਹੇ ਸਵਾਲ ਹਰ ਕਿਸੇ ਦੇ ਮਨ ਵਿੱਚ ਹਨ। ਜਾਣੋ ਸ਼ੁੱਕਰਵਾਰ ਸਵੇਰ ਤੋਂ ਲੈ ਕੇ ਹੁਣ ਤੱਕ ਕਿਸਾਨੀ ਅੰਦੋਲਨ ਨਾਲ ਜੁੜੇ ਮੁੱਖ ਅਪਡੇਟਸ- ਸ਼ੁੱਕਰਵਾਰ ਸਵੇਰ ਤੋਂ ਹੀ ਕਿਸਾਨ ਅੰਦੋਲਨ ਦਾ ਧਿਆਨ ਦਿੱਲੀ-ਹਰਿਆਣਾ ਸਰਹੱਦ ‘ਤੇ ਤਬਦੀਲ ਹੋ ਗਿਆ। ਇੱਥੇ ਸਿੰਘੁ ਸਰਹੱਦ ‘ਤੇ ਕਿਸਾਨਾਂ ਦਾ ਇੱਕ ਵੱਡਾ ਇਕੱਠ ਹੈ, ਜੋ ਕਿ ਦਿੱਲੀ ਵਿੱਚ ਦਾਖਲ ਹੋਣ ਲਈ ਤਿਆਰ ਹੈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਸਵੇਰੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਉਨ੍ਹਾਂ ਨੂੰ ਇੱਕ ਘੰਟਾ ਰੁਕਣਾ ਪਏ ਜਾਂ ਇੱਕ ਮਹੀਨਾ, ਉਹ ਇੱਥੋਂ ਵਾਪਿਸ ਨਹੀਂ ਜਾਣਗੇ।
ਸਿੰਘੁ ਸਰਹੱਦ ਤੋਂ ਇਲਾਵਾ, ਪੰਜਾਬ-ਹਰਿਆਣਾ ਸਰਹੱਦ ਦੇ ਨਾਲ 6 ਮਾਰਗਾਂ ‘ਤੇ ਕਿਸਾਨਾਂ ਦਾ ਸਮੂਹ ਹੈ, ਜੋ ਕਿ ਦਿੱਲੀ ਵੱਲ ਕੂਚ ਕਰ ਰਿਹਾ ਹੈ। ਪੁਲਿਸ ਨੇ ਹਰ ਮੋੜ ‘ਤੇ ਕਿਸਾਨਾਂ ਨੂੰ ਰੋਕਣ ਦੀ ਤਿਆਰੀ ਕਰ ਲਈ ਹੈ। ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਕੂਚ ਕਰ ਚੁੱਕੇ ਹਨ ਅਤੇ ਕਿਸੇ ਵੀ ਸਮੇਂ ਦਿੱਲੀ ਬਾਰਡਰ ‘ਤੇ ਆ ਸਕਦੇ ਹਨ। ਅਜਿਹੀ ਸਥਿਤੀ ਵਿੱਚ ਪੁਲਿਸ ਨੇ ਵੀ ਤਿਆਰੀ ਤੇਜ਼ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਰਾਜ ਸਰਕਾਰ ਤੋਂ ਕੁੱਲ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਬਣਾਉਣ ਦੀ ਆਗਿਆ ਮੰਗੀ ਹੈ। ਅੱਜ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਯੂਪੀ ਦੇ ਕਿਸਾਨਾਂ ਦਾ ਵੀ ਸਾਥ ਮਿਲ ਰਿਹਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਐਨਸੀਆਰ ਵਿੱਚ ਸੜਕਾਂ ‘ਤੇ ਉਤਰਣਗੇ ਅਤੇ ਦਿੱਲੀ-ਦੇਹਰਾਦੂਨ ਹਾਈਵੇ ਨੂੰ ਜਾਮ ਕਰਨਗੇ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਬਿਆਨ ਦਿੱਤਾ ਹੈ ਅਤੇ 3 ਦਸੰਬਰ ਨੂੰ ਗੱਲਬਾਤ ਕਰਨ ਲਈ ਕਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਿੱਧਾ ਪ੍ਰਧਾਨ ਮੰਤਰੀ ਮੋਦੀ ਨਾਲ ਹੀ ਗੱਲਬਾਤ ਕਰਨਗੇ। ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਕਿਸਾਨਾਂ ‘ਤੇ ਕਾਰਵਾਈ ਦਾ ਵਿਰੋਧ ਕੀਤਾ ਹੈ। ਰਾਜਨੀਤਿਕ ਪਾਰਟੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਕਾਨੂੰਨ ਵਾਪਿਸ ਲਵੇ।
ਇਹ ਵੀ ਦੇਖੋ : ਦਿੱਲੀ ਬਾਰਡਰ ‘ਤੇ ਪਹੁੰਚੇ ਕਿਸਾਨ ਤੇ ਪੁਲਿਸ ਨੇ ਮਾਰੇ ਅੱਥਰੂ ਗੈਸ ਦੇ ਗੋਲੇ ਦੇਖੋ LIVE ਤਸਵੀਰਾਂ !