Farmers protest rahul gandhi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਕਿਸਾਨ ਯੂਨਾਈਟਿਡ ਫਰੰਟ ਅੱਜ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਅਤੇ ਖੇਤੀਬਾੜੀ ਮੰਤਰਾਲੇ ਦੇ ਸੈਕਟਰੀ ਵੱਲੋਂ ਭੇਜੇ ਇੱਕ ਪੱਤਰ ਬਾਰੇ ਫੀਡਬੈਕ ਦੇਵੇਗਾ। ਪਰ ਇਸ ਅੰਦੋਲਨ ਦੇ ਦੌਰਾਨ ਸਿਆਸਤ ਵੀ ਜਾਰੀ ਹੈ। ਸਿਆਸੀ ਪਾਰਾ ਵੀ ਇਸ ਵੇਲੇ ਲਗਾਤਾਰ ਵੱਧਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਇੱਕ ਵਾਰ ਫਿਰ ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਇੱਕ ਵੀਡੀਓ ਪੋਸਟ ਕੀਤਾ ਹੈ। ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਹੈ- “ਮਿੱਟੀ ਦਾ ਕਣ-ਕਣ ਗੂੰਜ ਰਿਹਾ ਹੈ, ਸਰਕਾਰ ਨੂੰ ਸੁਣਨਾ ਪਏਗਾ।” ਇਸ ਤੋਂ ਪਹਿਲਾਂ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦਾ ਨੁਕਸਾਨ ਕਰਨ ਜਾ ਰਹੇ ਹਨ, ਦੇਸ਼ ਵੇਖ ਰਿਹਾ ਹੈ ਕਿ ਕਿਸਾਨ ਕਾਨੂੰਨ ਦੇ ਵਿਰੁੱਧ ਖੜਾ ਹੈ। ਮੈਂ ਪ੍ਰਧਾਨਮੰਤਰੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਕਿਸਾਨ ਹਟੇਗਾ ਨਹੀਂ, ਜਦ ਤੱਕ ਕਾਨੂੰਨ ਵਾਪਿਸ ਨਹੀਂ ਹੋਣਗੇ ਓਦੋ ਤੱਕ ਕੋਈ ਵਾਪਿਸ ਨਹੀਂ ਜਾਵੇਗਾ।
ਇਹ ਵੀ ਦੇਖੋ : ਯੂਪੀ – ਉਤਰਾਖੰਡ ਬਾਰਡਰ ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ,ਭਾਰੀ ਫੋਰਸ ਤਾਇਨਾਤ