Farmers protest rahul gandhi : ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਇਸ ਵਿਚਕਾਰ ਅੱਜ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦਰਮਿਆਨ 8 ਵੇਂ ਗੇੜ ਦੀ ਗੱਲਬਾਤ ਹੋਣੀ ਹੈ। ਕਿਸਾਨ ਆਗੂ ਵੀ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਜ਼ਿਕਰਯੋਗ ਹੈ ਕਿ ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਕੱਲ ਕਿਸਾਨਾਂ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਸੀ। ਕਿਸਾਨਾਂ ਨੇ ਕੱਲ ਇੱਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਸੀ। ਜੋ ਕਿ ਸਫਲ ਵੀ ਰਿਹਾ ਸੀ। ਟਰੈਕਟਰ ਰੈਲੀ ਵਿੱਚ ਤਾਕਤ ਦਿਖਾਉਣ ਤੋਂ ਬਾਅਦ ਕਿਸਾਨ ਆਗੂ ਅੱਜ ਇੱਕ ਵਾਰ ਫਿਰ ਸਰਕਾਰ ਨਾਲ ਗੱਲਬਾਤ ਦੀ ਮੇਜ਼ ‘ਤੇ ਆ ਰਹੇ ਹਨ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਕਾਂਗਰਸ ਨੇਤਾ ਰਾਹੁਲ ਗਾਂਧੀ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਹਰ ਦਿਨ ਉਹ ਸੋਸ਼ਲ ਮੀਡੀਆ ‘ਤੇ ਕਵਿਤਾਵਾਂ ਅਤੇ ਵੀਡੀਓ ਪੋਸਟ ਕਰ ਰਹੇ ਹਨ, ਕਦੇ ਕਿਸਾਨਾਂ ਨੂੰ ਹੌਂਸਲਾ ਦਿੰਦੇ ਹੋਏ ਅਤੇ ਕਦੇ ਮੋਦੀ ਸਰਕਾਰ ‘ਤੇ ਨਿਸ਼ਾਨਾ ਲਗਾਉਂਦੇ ਹੋਏ ਪੋਸਟਾਂ ਲਿਖ ਰਹੇ ਹਨ, ਅੱਜ ਫਿਰ ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਇਕ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ਦੇ ਜ਼ਰੀਏ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ, ਅਤੇ ਨਾਲ ਹੀ ਇੱਕ ਪੋਸਟ ਵੀ ਲਿਖੀ ਹੈ ਜੋ ਕਿਸਾਨਾਂ ਦੀ ਹਮਾਇਤ ਕਰਨ ਦੀ ਅਪੀਲ ਕਰਦੀ ਹੈ। ਉਸ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, “ਸ਼ਾਂਤਮਈ ਅੰਦੋਲਨ ਲੋਕਤੰਤਰ ਦਾ ਅਨਿੱਖੜਵਾਂ ਅੰਗ ਹੈ। ਸਾਡੇ ਕਿਸਾਨ ਭੈਣਾਂ ਅਤੇ ਭਰਾ ਜੋ ਅੰਦੋਲਨ ਕਰ ਰਹੇ ਹਨ ਉਨ੍ਹਾਂ ਨੂੰ ਸਾਰੇ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਤੁਸੀਂ ਵੀ ਉਨ੍ਹਾਂ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕਰੋ ਤਾਂ ਕਿ ਇਹ ਖੇਤੀ-ਵਿਰੋਧੀ ਕਾਨੂੰਨ ਖ਼ਤਮ ਹੋ ਜਾਣ।”
ਇਹ ਵੀ ਦੇਖੋ : ’26 ਤਰੀਕ ਤੱਕ ਦਾ ਟਾਈਮ ਐ ਕੇਂਦਰ ਕੋਲ ਹੱਲ ਕਰੇ ਨਹੀਂ ਤਾਂ’…ਜੱਸ ਬਾਜਵਾ ਦੀ ਸੁਣੋ ਸਿੱਧੀ ‘WARNING’…!