Farmers protest rakesh tikait : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।
ਅੰਦੋਲਨ ਦੇ ਦੌਰਾਨ ਗਾਜੀਪੁਰ ਦੀ ਸਰਹੱਦ ‘ਤੇ ਡਟੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਇੱਕ ਮਹਾਨ ਕਿਸਾਨ ਆਗੂ ਚੌਧਰੀ ਚਰਨ ਸਿੰਘ ਦਾ ਜਨਮ ਦਿਵਸ ਹੈ। ਇਹ ਕਿਸਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਹੱਲ ਸਿਰਫ ਗੱਲਬਾਤ ਨਾਲ ਹੀ ਨਿਕਲੇਗਾ। ਜੇ ਸਰਕਾਰ ਚਾਹੁੰਦੀ ਹੈ, ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ। ਪਰ ਅਸੀਂ ਕਾਨੂੰਨ ਵਿੱਚ ਸੋਧ ਨਹੀਂ,ਵਾਪਸੀ ਚਾਹੁੰਦੇ ਹਾਂ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਾ ਸਾਡਾ ਏਜੰਡਾ ਨਹੀਂ ਹੈ ਅਤੇ ਨਾ ਹੀ ਅਸੀਂ ਚਾਹੁੰਦੇ ਹਾਂ ਕਿ ਉਹ ਕਿਸਾਨਾਂ ਦੇ ਮਸਲੇ ਦੇ ਹੱਲ ਹੋਣ ਤੱਕ ਉਹ ਭਾਰਤ ਨਾ ਆਉਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰੋਬਾਰੀਆਂ ਨੂੰ ਕਹਿ ਰਹੇ ਹਨ ਕਿ ਖੇਤੀਬਾੜੀ ਦੇ ਕਾਨੂੰਨ ਬਹੁਤ ਵਧੀਆ ਹਨ, ਪਰ ਉਹ ਕਿਸਾਨਾਂ ਵਿੱਚ ਨਹੀਂ ਆ ਰਹੇ।
ਇਹ ਵੀ ਦੇਖੋ : UP ਪੁਲਿਸ ਨਾਲ ਜਾ ਭਿੜੇ ਮਨਜਿੰਦਰ ਸਿਰਸਾ ਨੇ ਯੋਗੀ ਤੇ ਮੋਦੀ ਸਰਕਾਰ ਦਾ ਝੰਡ ਕੱਢ ਸੁੱਟਿਆ