Farmers protest randeep surjewala : ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਵਿਰੋਧ ਲਗਾਤਾਰ 49 ਵੇਂ ਦਿਨ ਵੀ ਜਾਰੀ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਕਾਂਗਰਸ ਪਾਰਟੀ ਨੇ ਕਮੇਟੀ ਦੇ ਮੈਂਬਰਾਂ ਬਾਰੇ ਵੀ ਸਵਾਲ ਖੜੇ ਕੀਤੇ ਹਨ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੁਆਰਾ ਪ੍ਰਗਟ ਕੀਤੀ ਗਈ ਚਿੰਤਾ ਦਾ ਸਵਾਗਤ ਕਰਦੇ ਹਾਂ। ਪਰ ਬਣਾਈ ਗਈ ਚਾਰ ਮੈਂਬਰੀ ਕਮੇਟੀ ਹੈਰਾਨ ਕਰਨ ਵਾਲੀ ਹੈ। ਇਹ ਚਾਰੇ ਮੈਂਬਰ ਪਹਿਲਾਂ ਹੀ ਕਾਲੇ ਕਾਨੂੰਨ ਦੇ ਹੱਕ ਵਿੱਚ ਵੋਟ ਦੇ ਚੁੱਕੇ ਹਨ। ਸਵਾਲ ਇਹ ਹੈ ਕਿ ਕੀ ਇਹ ਕਿਸਾਨਾਂ ਨਾਲ ਇਨਸਾਫ ਕਰ ਸਕਣਗੇ? ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ, “ਇਹ ਚਾਰੇ ਤਾਂ ਮੋਦੀ ਜੀ ਦੇ ਨਾਲ ਖੜੇ ਹਨ। ਇਹ ਨਿਆਂ ਕੀ ਕਰਨਗੇ? ਇੱਕ ਨੇ ਇੱਕ ਲੇਖ ਲਿਖਿਆ। ਇੱਕ ਨੇ ਮੈਮਰਾਮੈਂਡਮ ਦਿੱਤਾ। ਇੱਕ ਨੇ ਇੱਕ ਪੱਤਰ ਲਿਖਿਆ, ਇੱਕ ਪਟੀਸ਼ਨਰ ਹੈ।