Farmers protest sonia gandhi : ਅੱਜ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਬਾਰੇ ਗੱਲਬਾਤ ਦਾ 11 ਵਾਂ ਦੌਰ ਹੈ। ਇਸ ਗੱਲਬਾਤ ਵਿੱਚ ਕੋਈ ਹੱਲ ਲੱਭਣ ਦੀ ਉਮੀਦ ਹੈ, ਕਿਉਂਕਿ ਪਿੱਛਲੀ ਵਾਰ ਸਰਕਾਰ ਨੇ ਕਾਨੂੰਨਾਂ ਨੂੰ ਕੁੱਝ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ। ਹਾਲਾਂਕਿ, ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਪਰ ਹੁਣ ਗੱਲਬਾਤ ਵਿੱਚ ਕੀ ਹੋਵੇਗਾ ਸਭ ਦੀ ਨਜ਼ਰ ਉਸ ‘ਤੇ ਹੈ। ਕਿਸਾਨ ਆਗੂ ਵੀ ਸਰਕਾਰ ਨਾਲ ਗੱਲਬਾਤ ਲਈ ਦਿੱਲੀ ਦੇ ਵਿਗਿਆਨ ਪਹੁੰਚ ਚੁੱਕੇ ਹਨ। ਪਰ ਇਸ ਵਿਚਕਾਰ ਸਿਆਸਤ ਵੀ ਭਖੀ ਹੋਈ ਹੈ। ਵਿਰੋਧੀ ਪਾਰਟੀਆਂ ਲਗਾਤਾਰ ਮੋਦੀ ਸਰਕਾਰ ਨੇ ਨਿਸ਼ਾਨਾ ਸਾਧ ਰਹੀਆਂ ਹਨ।
ਇਸੇ ਦੌਰਾਨ ਹੁਣ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚਕਾਰ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ। ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਨੇ ਜਲਦਬਾਜ਼ੀ ਵਿੱਚ ਤਿੰਨੋਂ ਕਾਨੂੰਨ ਤਿਆਰ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਦੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੀਡੀਐਸ ਸਿਸਟਮ ਵੀ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਤੋਂ ਪ੍ਰਭਾਵਿਤ ਹੋਵੇਗਾਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਰਵੱਈਆ ਅਸੰਵੇਦਨਸ਼ੀਲ ਹੈ। ਹਾਲਾਂਕਿ ਅੰਦੋਲਨ ਦਾ ਅੱਜ 58 ਵਾਂ ਗੇੜ ਹੈ ਅਤੇ ਠੰਡ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ।