Farmers protest talks: ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਅੱਜ ਦੁਪਹਿਰ ਤਿੰਨ ਵਜੇ ਗੱਲਬਾਤ ਹੋਣੀ ਹੈ। ਕਿਸਾਨ ਇੱਕ ਹਫਤੇ ਤੋਂ ਖੇਤੀਬਾੜੀ ਕਾਨੂੰਨ ਦੇ ਵਿਰੁੱਧ ਦਿੱਲੀ ਸਰਹੱਦ ‘ਤੇ ਡੇਰਾ ਲਗਾ ਕੇ ਬੈਠੇ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਕੇਂਦਰੀ ਮੰਤਰੀਆਂ ਦੀ ਇੱਕ ਟੀਮ ਵਿਗਿਆਨ ਭਵਨ ਵਿੱਚ ਕਿਸਾਨਾਂ ਨਾਲ ਗੱਲਬਾਤ ਕਰੇਗੀ, ਜਿਸ ਵਿੱਚ 30 ਤੋਂ ਵੱਧ ਕਿਸਾਨ ਜੱਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ। ਕਿਸਾਨ ਸੰਗਠਨਾਂ ਨੇ ਆਖਰਕਾਰ ਫੈਸਲਾ ਕਰ ਲਿਆ ਹੈ ਕਿ ਉਹ ਅੱਜ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ। ਸਵੇਰੇ ਦਿੱਲੀ ਵਿੱਚ ਸਿੰਘੂ ਸਰਹੱਦ ‘ਤੇ 32 ਕਿਸਾਨ ਸੰਗਠਨਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਦੇ ਪ੍ਰਸਤਾਵ ‘ਤੇ ਵਿਚਾਰ ਕੀਤਾ ਗਿਆ। ਕਿਸਾਨਾਂ ਦੀ ਇਹ ਬੈਠਕ ਤਿੰਨ ਘੰਟੇ ਚੱਲੀ, ਜਿਸ ਵਿੱਚ ਸਰਕਾਰ ਨਾਲ ਗੱਲਬਾਤ ਕਰਨ ਲਈ ਸਹਿਮਤੀ ਦਿੱਤੀ ਗਈ ਹੈ।
ਟਿਕਰੀ ਬਾਰਡਰ ‘ਤੇ ਮੌਜੂਦ ਪੰਜਾਬ ਕਿਸਾਨ ਯੂਨੀਅਨ ਦੇ ਮੁਖੀ ਰੁਲਦੂ ਸਿੰਘ ਦਾ ਕਹਿਣਾ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਅੱਜ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣਗੇ। ਤੁਹਾਨੂੰ ਦੱਸ ਦਈਏ ਕਿ ਕੁੱਝ ਸੰਗਠਨਾਂ ਨੇ ਪਛਾਣੀਆਂ ਗਈਆਂ ਸੰਸਥਾਵਾਂ ਨੂੰ ਬੁਲਾਉਣ ਦਾ ਵਿਰੋਧ ਕੀਤਾ ਸੀ। ਦੁਪਹਿਰ ਸਮੇਂ ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾਂ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਰਿਹਾਇਸ਼ ‘ਤੇ ਇੱਕ ਮੀਟਿੰਗ ਚੱਲ ਰਹੀ ਹੈ। ਰਾਜਨਾਥ ਸਿੰਘ, ਅਮਿਤ ਸ਼ਾਹ, ਨਰਿੰਦਰ ਸਿੰਘ ਤੋਮਰ, ਪਿਯੂਸ਼ ਗੋਇਲ ਵਰਗੇ ਵੱਡੇ ਨੇਤਾ ਇਸ ਮੀਟਿੰਗ ਵਿੱਚ ਸ਼ਾਮਿਲ ਹਨ। ਅੱਜ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ‘ਤੇ ਹੋ ਰਿਹਾ ਹੈ ਮੰਥਨ।
ਇਹ ਵੀ ਦੇਖੋ : Punjab ‘ਚ ਅੱਜ ਤੋਂ Curfew ਲਾਗੂ, ਵੇਖ ਲਓ ਕੀ ਨੇ ਸਰਕਾਰ ਦੀਆਂ ਨਵੀਆਂ ਗਾਈਡਲਾਈਨਾਂ…