Farmers protest tmc mp: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।
ਅੱਜ ਕਿਸਾਨ ਦਿਵਸ ਵੀ ਹੈ। ਪਰ ਕਿਸਾਨ ਅੰਦੋਲਨ ਦੇ ਦੌਰਾਨ ਸਿਆਸੀ ਪਾਰਾ ਵੀ ਕਾਫੀ ਚੜਿਆ ਹੋਇਆ ਹੈ। ਅੱਜ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸੰਸਦ ਮੈਂਬਰਾਂ ਦਾ ਇੱਕ ਵਫ਼ਦ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਲਈ ਪਹੁੰਚਿਆ ਹੈ। ਵਫ਼ਦ ਵਿੱਚ ਡੈਰੇਕ-ਓ-ਬ੍ਰਾਇਨ, ਸ਼ਤਾਬਦੀ ਰਾਏ, ਪ੍ਰਸੂਨ ਬੈਨਰਜੀ, ਪ੍ਰਤਿਮਾ ਮੰਡਲ ਅਤੇ ਮੁਹੰਮਦ ਨਦੀਮੂਲ ਹੱਕ ਸ਼ਾਮਿਲ ਹਨ। ਤ੍ਰਿਣਮੂਲ ਦੇ ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਅਸੀਂ ਇੱਥੇ ਸੀ ਐਮ ਮਮਤਾ ਬੈਨਰਜੀ ਦੇ ਆਦੇਸ਼ਾਂ ‘ਤੇ ਕਿਸਾਨਾਂ ਦੇ ਸਮਰਥਨ ਵਿੱਚ ਆਏ ਹਾਂ। ਹਾਲਾਂਕਿ ਇਸ ਤੋਂ ਪਹਿਲਾ ਨੂੰ ਡੈਰੇਕ-ਓ-ਬ੍ਰਾਇਨ ਕਿਸਾਨਾਂ ਨੂੰ ਮਿਲਣ ਲਈ ਦਿੱਲੀ ਪਹੁੰਚੇ ਸਨ। ਇਸ ਤੋਂ ਇਲਾਵਾ ਮਮਤਾ ਬੈਨਰਜੀ ਨੇ ਵੀ ਪੰਜਾਬ ਅਤੇ ਹਰਿਆਣਾ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕੀਤੀ ਸੀ। ਮਮਤਾ ਬੈਨਰਜੀ ਨੇ ਕਿਹਾ ਸੀ ਮੈਂ ਉਨ੍ਹਾਂ ਸਾਰੇ ਕਿਸਾਨਾਂ ਦਾ ਸਮਰਥਨ ਕਰਦੀ ਹਾਂ,ਜੋ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਦੇਖੋ : Jazzy B ਦਾ ਮੋਦੀ ਸਰਕਾਰ ਲਈ ਵੱਡਾ ਬਿਆਨ, ਸਿਰਾ ਹੀ ਲਾ ਦਿੱਤਾ, ਸੁਣੋ Live