ਟੋਹਾਣਾ ਤੋਂ ਵਿਧਾਇਕ ਦੇਵੇਂਦਰ ਬਬਲੀ ਅਤੇ ਕਿਸਾਨਾਂ ਵਿੱਚ ਮੰਗਲਵਾਰ ਨੂੰ ਹੋਏ ਵਿਵਾਦ ਤੋਂ ਬਾਅਦ ਤਣਾਅ ਸਿਖਰ ‘ਤੇ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅੱਜ ਟੋਹਾਣਾ ਪਹੁੰਚੇ ਅਤੇ ਟੋਹਾਣਾ ਦੇ ਟਾਊਨ ਪਾਰਕ ਵਿਖੇ ਇਕੱਠੇ ਹੋਏ ਕਿਸਾਨਾਂ ਨਾਲ ਇਸ ਮੁੱਦੇ ਤੇ ਵਿਚਾਰ ਵਟਾਂਦਰੇ ਕੀਤੇ।
ਕਿਸਾਨ ਆਗੂਆਂ ਅਤੇ ਕਿਸਾਨਾਂ ਦਰਮਿਆਨ ਹੋਈ ਬੈਠਕ ਤੋਂ ਬਾਅਦ ਐਸਡੀਐਮ ਦਫਤਰ ਦੇ ਘਿਰਾਓ ਦਾ ਪ੍ਰੋਗਰਾਮ ਤੈਅ ਹੋਇਆ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਮਿੰਨੀ ਸਕੱਤਰੇਤ ਵੱਲ ਮੁੜ ਗਏ। ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਮੌਜੂਦਗੀ ਅਤੇ ਤਣਾਅ ਦੇ ਮੱਦੇਨਜ਼ਰ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਇਸਦੇ ਨਾਲ ਹੀ ਜ਼ਿਲੇ ਦੇ ਉੱਚ ਅਧਿਕਾਰੀਆਂ ਨੇ ਵੀ ਟੋਹਾਣਾ ਵਿੱਚ ਡੇਰਾ ਲਾਇਆ ਹੋਇਆ ਹੈ।
ਇਹ ਵੀ ਪੜ੍ਹੋ : ਰਾਹਤ ਵਾਲੀ ਖਬਰ : ਰਾਜਧਾਨੀ ‘ਚ 1% ਤੋਂ ਹੇਠਾਂ ਆਈ ਕੋਰੋਨਾ ਦੀ ਸਕਾਰਾਤਮਕਤਾ ਦਰ ‘ਤੇ 97.63 ਫੀਸਦੀ ਹੋਈ ਰਿਕਵਰੀ ਦਰ
ਦੁਪਹਿਰ ਵੇਲੇ ਕਿਸਾਨ ਮਿੰਨੀ ਸਕੱਤਰੇਤ ਪਹੁੰਚੇ ਅਤੇ ਟੋਹਾਣਾ ਦੇ ਐਸਡੀਐਮ ਦਫਤਰ ਦਾ ਘਿਰਾਓ ਕਰਦਿਆਂ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਟੋਹਾਣਾ ਪ੍ਰਸ਼ਾਸਨ ਨੇ ਕਿਸਾਨ ਸੰਗਠਨਾਂ ਨੂੰ ਗੱਲਬਾਤ ਲਈ ਵਫ਼ਦ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਮਸਲੇ ਦਾ ਹੱਲ ਕੱਢਿਆ ਜਾ ਸਕੇ। ਕਿਸਾਨਾਂ ਦੀ ਤਰਫੋਂ 11 ਮੈਂਬਰੀ ਵਫ਼ਦ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕਰ ਰਿਹਾ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਉਹ ਪ੍ਰਸ਼ਾਸਨ ਅਤੇ ਕਿਸਾਨ ਨੇਤਾਵਾਂ ਦਰਮਿਆਨ ਹੋਈ ਗੱਲਬਾਤ ਦੇ ਨਤੀਜੇ ਆਉਣ ਤੱਕ ਐਸਡੀਐਮ ਦਫ਼ਤਰ ਦੇ ਬਾਹਰ ਸ਼ਾਂਤਮਈ ਢੰਗ ਨਾਲ ਬੈਠਣਗੇ। ਅਗਲੀ ਰਣਨੀਤੀ ਨਤੀਜਾ ਆਉਣ ਤੋਂ ਬਾਅਦ ਹੀ ਤੈਅ ਕੀਤੀ ਜਾਵੇਗੀ। ਕਿਸਾਨਾਂ ਨੇ ਮੰਗ ਕੀਤੀ ਹੈ ਕੇ ਵਿਧਾਇਕ ਉਨ੍ਹਾਂ ਤੋਂ ਮੁਆਫੀ ਮੰਗੇ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਿਸ ਲਏ ਜਾਣ।
ਇਹ ਵੀ ਦੇਖੋ : ਨਵਜੋਤ ਸਿੱਧੂ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ, ਸਿੱਧੂ ਤੇ ਵਿਕਾਸ ਦੋਹਾਂ ਨੂੰ ਲੱਭਣ ਵਾਲੇ ਨੂੰ 50000 ਦਾ ਇਨਾਮ