Farmers protest tractor rally : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਦੋ ਮਹੀਨੇ ਹੋ ਗਏ ਹਨ, ਪਰ ਇਹ ਲੜਾਈ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਜਾਰੀ ਹੈ। ਬੀਤੇ ਦਿਨ ਪਹਿਲੀ ਵਾਰ ਸਰਕਾਰ ਨੇ ਤਿੰਨੋਂ ਕਾਨੂੰਨਾਂ ‘ਤੇ ਕੁੱਝ ਸਮੇਂ ਲਈ ਰੋਕ ਲਗਾਉਣ ਦੀ ਗੱਲ ਕੀਤੀ ਹੈ, ਜਿਸ ‘ਤੇ ਅੱਜ ਕਿਸਾਨ ਜੱਥੇਬੰਦੀਆਂ ਆਪਿਸ ਵਿੱਚ ਫੈਸਲਾ ਲੈਣਗੀਆਂ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵੀ ਵੀਰਵਾਰ ਨੂੰ ਕਿਸਾਨ ਜੱਥੇਬੰਦੀਆਂ ਨਾਲ ਵਿਚਾਰ ਵਟਾਂਦਰੇ ਕਰ ਸਕਦੀ ਹੈ।
ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਅੱਜ ਕਿਸਾਨ ਨੇਤਾਵਾਂ ਦੀ ਮੀਟਿੰਗ ਹੋਣੀ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਸ਼ਾਮ ਪੰਜ ਵਜੇ ਪ੍ਰੈਸ ਕਾਨਫਰੰਸ ਕਰਨਗੇ। ਦੁਪਹਿਰ 12 ਵਜੇ ਦੇ ਕਰੀਬ ਸਿੰਘੂ ਸਰਹੱਦ ‘ਤੇ ਕਿਸਾਨ ਨੇਤਾਵਾਂ ਦੀ ਇੱਕ ਮੀਟਿੰਗ ਹੋਣੀ ਹੈ। ਕਿਸਾਨਾਂ ਵਲੋਂ ਬੀਤੇ ਦਿਨ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦੇ ਪ੍ਰਸਤਾਵ ‘ਤੇ ਇੱਕ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਜਦਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਹੈ। ਇਸ ਮੁੱਦੇ ਨੂੰ ਲੈ ਕੇ ਅੱਜ ਦਿੱਲੀ ਪੁਲਿਸ ਅਧਿਕਾਰੀਆਂ ਅਤੇ ਕਿਸਾਨਾਂ ਦਰਮਿਆਨ ਇੱਕ ਮਹੱਤਵਪੂਰਨ ਬੈਠਕ ਹੋਣੀ ਹੈ। ਪਿੱਛਲੇ ਦੋ ਦਿਨਾਂ ਤੋਂ ਦੋਵਾਂ ਧਿਰਾਂ ਵਿੱਚ ਵਿਚਾਰ ਵਟਾਂਦਰੇ ਚੱਲ ਰਹੇ ਹਨ, ਪਰ ਕੋਈ ਹੱਲ ਨਹੀਂ ਮਿਲਿਆ। ਕਿਸਾਨਾਂ ਨੇ ਅਉਟਰ ਰਿੰਗ ਰੋਡ ‘ਤੇ ਰੈਲੀ ਕੱਢਣ ਲਈ ਕਿਹਾ ਹੈ, ਹਾਲਾਂਕਿ ਦਿੱਲੀ ਪੁਲਿਸ ਟ੍ਰੈਫਿਕ ਦਾ ਹਵਾਲਾ ਦੇ ਰਹੀ ਹੈ।