Farmers protest update: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 36ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਈ । ਇਸ ਗੱਲਬਾਤ ਦੌਰਾਨ ਉਮੀਦ ਸੀ ਕਿ ਕਿਸਾਨ ਨਵਾਂ ਸਾਲ ਆਪਣੇ ਘਰਾਂ ਵਿੱਚ ਹੀ ਮਨਾਉਣਗੇ ਪਰ ਗੱਲਬਾਤ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕੀ। ਹਾਲਾਂਕਿ ਗੱਲਬਾਤ ਦਾ ਸਿਲਸਿਲਾ ਅੱਗੇ ਵਧਿਆ ਹੈ ਤੇ ਸਰਕਾਰ ਵੱਲੋਂ ਦੋ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਦਿੱਤਾ ਗਿਆ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਵੀ ਕਦਮ ਅੱਗੇ ਵਧਾਏ ਗਏ ਹਨ।
ਦਰਅਸਲ, ਸਰਕਾਰ ਨਾਲ ਗੱਲਬਾਤ ਤੋਂ ਬਾਅਦ ਕਿਸਾਨਾਂ ਵੱਲੋਂ 31 ਦਸੰਬਰ ਨੂੰ ਹੋਣ ਵਾਲੀ ਟਰੈਕਟਰ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਵੀਰਵਾਰ ਨੂੰ ਵਿਰੋਧ ਪ੍ਰਦਰਸ਼ਨ ਵਾਲੀ ਥਾਂ ’ਤੇ ਮੌਜੂਦ ਕਿਸਾਨਾਂ ਨੂੰ ਦਿੱਤੀ ਜਾਵੇਗੀ ਤੇ ਅੱਗੇ ਅੱਗੇ ਦੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਉੱਥੇ ਹੀ ਕਿਸਾਨ ਨੇਤਾਵਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਸਰਕਾਰ ਨਾਲ ਗੱਲਬਾਤ ਵਿੱਚ ਸਾਰੀ ਸਥਿਤੀ ਸਪਸ਼ਟ ਨਹੀਂ ਹੁੰਦੀ, ਅੰਦੋਲਨ ਖ਼ਤਮ ਹੋਣ ਵਾਲਾ ਨਹੀਂ ਹੈ।
ਇਸ ਸਬੰਧੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਸਰਕਾਰ ਇੰਨੀ ਜਲਦੀ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕਰੇਗੀ। ਪਰ ਜਿਸ ਤਰ੍ਹਾਂ ਨਾਲ ਗੱਲਬਾਤ ਅੱਗੇ ਵਧੀ ਹੈ, ਕਿਸਾਨ ਵੀ ਇਸ ਬਾਰੇ ਚੰਗੀ ਤਰ੍ਹਾਂ ਗੱਲਬਾਤ ਕਰਨ ਲਈ ਤਿਆਰ ਹਨ। ਭਾਕਿਯੂ ਅੰਬਵਤਾ ਦੇ ਕੌਮੀ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਦਹੀਆ ਨੇ ਦੱਸਿਆ ਕਿ ਸਰਕਾਰ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਬੰਧੀ ਕਿਸਾਨਾਂ ਦੀ ਮੰਗ ਨੂੰ ਮੰਨਣ ਲਈ ਸਹਿਮਤ ਹੋ ਗਈ ਹੈ। ਹਾਲਾਂਕਿ, ਐਮਐਸਪੀ (ਘੱਟੋ ਘੱਟ ਸਮਰਥਨ ਮੁੱਲ) ਅਤੇ ਤਿੰਨ ਕਾਨੂੰਨਾਂ ਬਾਰੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਹੈ। ਇਸ ਲਈ 4 ਜਨਵਰੀ ਨੂੰ ਦੁਬਾਰਾ ਗੱਲਬਾਤ ਹੋਵੇਗੀ ।
ਇਹ ਵੀ ਦੇਖੋ: ਮੀਟਿੰਗ ਤੋਂ ਬਾਹਰ ਆ ਕੇ ਸੁਣੋ ਕੀ ਬੋਲੇ ਕਿਸਾਨ, ਜਾਣੋ ਸਰਕਾਰ ਕਿਹੜੀਆਂ ਮੰਗਾ ਤੇ ਸਹਿਮਤ ਹੋਈ