farmers protest update:ਦਿੱਲੀ ਸਿੰਘੂ ਬਾਰਡਰ ਤੋਂ ਇੱਕ ਹੋਰ ਦਿਲ ਨੂੰ ਵਲੂੰਧਰ ਕੇ ਰੱਖ ਦੇਣ ਵਾਲੀ ਖਬਰ ਸਾਹਮਣੇ ਆਈ ਹੈ।ਦਿੱਲੀ ਸਿੰਘੂ ਬਾਰਡਰ ‘ਤੇ ਸੰਘਰਸ਼ ਕਰਦੇ ਕਿਸਾਨ ਨੂੰ ਨਮੂਨੀਆ ਹੋਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਗੁਰਤੇਜ ਸਿੰਘ ਅਤੇ ਹਰਜੀਤ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਿੰਡ ਬੋਖੀਪੁਰ ਦਾ ਕਿਸਾਨ ਗੁਰਚਰਨ ਸਿੰਘ ਜੋ ਪਿਛਲੇ ਕਰੀਬ 10 ਦਿਨਾਂ ਤੋਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਨਾਲ ਸੰਘਰਸ਼ ਕਰ ਰਿਹਾ ਸੀ, ਇਸ ਦੌਰਾਨ ਉਨ੍ਹਾਂ ਨੂੰ ਠੰਡ ਲੱਗਣ ਕਾਰਨ ਨਮੂਨੀਏ ਦੀ ਸ਼ਿਕਾਇਤ ਹੋ ਗਈ, ਜਿਸ ਦੌਰਾਨ ਬੀਤੇ ਐਤਵਾਰ ਉਹ ਦਿੱਲੀ ਤੋਂ ਵਾਪਸ ਆਪਣੇ ਪਿੰਡ ਬੋਖੀਪੁਰ ਆ ਗਏ।
ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।ਕਿਸਾਨ ਆਗੂਆਂ ਨੇ ਕਿਸਾਨ ਗੁਰਚਰਨ ਸਿੰਘ ਦੀ ਮੌਤ ‘ਤੇ ਸੋਗ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।ਦੱਸਣਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਮੀਟਿੰਗ ਜਾਰੀ ਹੈ।ਜਿਸ ਵਿੱਚ ਵੀ ਕੋਈ ਸਾਰਥਕ ਸਿੱਟਾ ਨਿਕਲਦਾ ਦਿਖਾਈ ਨਹੀਂ ਦੇ ਰਿਹਾ ਹੈ।
ਕੇਂਦਰ ਨਾਲ 7 ਵੇਂ ਗੇੜ ਦੀ ਮੀਟਿੰਗ ਸ਼ੁਰੂ, MSP ਬਣ ਸਕਦਾ ਏ ਕਨੂੰਨਾ ਦਸਤਾਵੇਜ਼