farmers protest update: ਕਿਸਾਨ ਨੇਤਾਵਾਂ ਨੇ ਕਿਹਾ ਕਿ ਅਸੀਂ ਅੰਦੋਲਨ ਨੂੰ ਹੋਰ ਤੇਜ ਕਰਨ ਦਾ ਫੈਸਲਾ ਲਿਆ ਹੈ।ਯੂਨੀਅਨ ਦੇ ਨੇਤਾ 14 ਦਸੰਬਰ ਨੂੰ ਭੁੱਖ ਹੜਤਾਲ ‘ਤੇ ਬੈਠਣਗੇ।ਜੇਕਰ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਅਸੀਂ ਤਿਆਰ ਹਾਂ।ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 17ਵੇਂ ਦਿਨ ਵੀ ਜਾਰੀ ਹੈ।ਕਿਸਾਨ ਸੰਗਠਨਾਂ ਨੇ ਦਿੱਲੀ ਜੈਪੁਰ ਰਾਸ਼ਟਰੀ ਰਾਜਮਾਰਗ ‘ਤੇ ਟ੍ਰੈਫਿਕ ਠੱਪ ਕਰਨ ਦੀ ਚਿਤਾਵਨੀ ਦਿੱਤੀ ਹੈ।ਉਥੇ ਦੂਜੇ ਪਾਸੇ ਹਰਿਆਣਾ ‘ਚ ਕਿਸਾਨਾਂ ਨੇ ਟੋਲ ਪਲਾਜਾ ਨੂੰ ਘੇਰਨ ਦਾ ਸੱਦਾ ਦਿੱਤਾ ਹੈ।ਗੁਰੂਗ੍ਰਾਮ ਅਤੇ ਫਰੀਦਾਬਾਦ ‘ਚ ਪੁਲਸ ਅਲਰਟ ਹੈ ਅਤੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ
ਪ੍ਰਦਰਸ਼ਨ ਅੱਜ 17 ਵੇਂ ਦਿਨ ਵੀ ਜਾਰੀ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ। ਕਿਸਾਨ ਆਗੂ ਕਮਲਪ੍ਰੀਤ ਪੰਨੂੰ ਨੇ ਕਿਹਾ ਕਿ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ। ਸੋਧ ਮਨਜ਼ੂਰ ਨਹੀਂ ਹੈ। ;ਅਸੀਂ ਸਰਕਾਰ ਨਾਲ ਗੱਲ ਕਰਨ ਤੋਂ ਇਨਕਾਰ ਨਹੀਂ ਕਰਦੇ। ਅਸੀਂ ਅੰਦੋਲਨ ਨੂੰ ਵੱਡਾ ਕਰਾਂਗੇ। ਸਰਕਾਰ ਚਾਹੁੰਦੀ ਹੈ ਕਿ ਇਸ ਮਾਮਲੇ ਨੂੰ ਲੰਬਾ ਖਿਚਿਆ ਜਾਵੇ, ਪਰ ਲੋਕ ਸਾਡੇ ਪਿੰਡਾਂ ਤੋਂ ਚੱਲ ਪਏ ਹਨ। ਲੋਕਾਂ ਨੂੰ ਆਉਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ, ਉਹ ਵੀ ਤੋੜੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਡਾ ਧਰਨਾ ਦਿੱਲੀ ਵਿਖੇ 4 ਪੁਆਇੰਟ ‘ਤੇ ਚੱਲ ਰਿਹਾ ਹੈ। ਕੱਲ੍ਹ ਹਜ਼ਾਰਾਂ ਕਿਸਾਨ ਰਾਜਸਥਾਨ ਦੀ ਸਰਹੱਦ ਤੋਂ ਟਰੈਕਟਰ ਮਾਰਚ ਕੱਢਣਗੇ ਅਤੇ ਦਿੱਲੀ-ਜੈਪੁਰ ਹਾਈਵੇ ਨੂੰ ਬੰਦ ਕਰਨਗੇ।
ਇਹ ਵੀ ਦੇਖੋ:ਗੋਦੀ ਮੀਡੀਆ ਖਿਲਾਫ 10,000 ਸ਼ਿਕਾਇਤਾਂ ਕਰਵਾਉਣਗੇ ਕਿਸਾਨ, Balbir Singh Rajewal ਦਾ ਵੱਡਾ ਬਿਆਨ