farmers protest update: ਖੇਤੀ ਕਾਲੇ ਕਾਨੂੰਨਾਂ ਵਿਰੁੱਧ ਅੱਜ ਕਿਸਾਨ ਅੰਦੋਲਨ 50ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ।ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਕਿਸਾਨ ਆਪਣੇ ਹੱਕਾਂ ਲਈ ਡਟੇ ਹੋਏ ਹਨ।ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਅਤੇ ਸਰਕਾਰ ਵਿਚਾਲੇ ਗਤੀਰੋਧ ਜਾਰੀ ਹੈ।ਸੁਪਰੀਮ ਕੋਰਟ ਦੇ ਕਮੇਟੀ ਵਾਲੇ ਫੈਸਲੇ ‘ਤੇ ਵੀ ਕਿਸਾਨ ਸੰਗਠਨ ਸੰਤੁਸ਼ਟ ਨਜ਼ਰ ਨਹੀਂ ਆ ਰਹੇ ਹਨ।ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਕਿਸਾਨਾਂ ਨੇ ਲੋਹੜੀ ‘ਤੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ।
ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਇੱਕ ਖੁੱਲੇ ਪੱਤਰ ‘ਚ ਸਪੱਸ਼ਟ ਕੀਤਾ ਹੈ ਕਿ ਟੈ੍ਰਕਟਰ ਮਾਰਚ ਸਿਰਫ ਹਰਿਆਣਾ-ਨਵੀਂ ਦਿੱਲੀ ਸਰਹੱਦ ‘ਤੇ ਹੋਵੇਗਾ, ਲਾਲ ਕਿਲੇ ‘ਤੇ ਨਹੀਂ ਹੋਵੇਗਾ।ਜਿਵੇਂ ਕਿ ਕੁਝ ਨੇਤਾਵਾਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ।ਰਾਜੇਵਾਲ ਨੇ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਸ਼ਰਾਰਤੀ ਅਨਸਰਾਂ ਤੋਂ ਦੂਰ ਰਹਿਣ ਨੂੰ ਕਿਹਾ ਕਿ ਜੋ ਮਾਰਚ ‘ਚ ਟ੍ਰੈਕਟਰ ਕੱਢਣ ਦੀ ਕੋਸ਼ਿਸ਼ ਕਰ ਰਹੇ ਸੀ।