farmers protest update: ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਪਵੇਗਾ।ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਦੇ ਸਾਹਮਣੇ ਨਹੀਂ ਜਾਣਗੇ ਅਤੇ ਸਰਕਾਰ ਨੂੰ ਖੇਤੀ ਕਾਨੂੰ ਵਾਪਸ ਲੈਣਾ ਹੀ ਪਵੇਗਾ।ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਦੀ ਆਮਦਨ ਵਧੇਗੀ।
ਕਰਨਾਟਕ ਦੇ ਬਗਲਕੋਟ ‘ਚ ਕਿਸਾਨਾਂ ਲਈ ਕਈ ਪਰਿਯੋਜਨਾਵਾਂ ਨੂੰ ਲਾਂਚ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਕਿਸਾਨਾਂ ਦੀਆਂ ਆਮਦਨ ਕਈ ਗੁਣਾ ਵੱਧ ਜਾਵੇਗੀ।ਅਮਿਤ ਸ਼ਾਹ ਨੇ ਕਿਹਾ ਕਿ ਹੁਣ ਕਿਸਾਨ ਆਪਣੀ ਫਸਲ ਨੂੰ ਨਾ ਸਿਰਫ ਭਾਰਤ ਸਗੋਂ ਦੁਨੀਆ ‘ਚ ਕਿਤੇ ਵੀ ਵੇਚ ਸਕਣਗੇ।ਕਾਂਗਰਸ ‘ਤੇ ਸਵਾਲ ਉਠਾਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੂੰ 6 ਹਜ਼ਾਰ ਰੁਪਏ ਹਰ ਸਾਲ ਕਿਉਂ ਨਹੀਂ ਦਿੱਤੇ, ਕਾਂਗਰਸ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦਾ ਲਾਭ ਕਿਸਾਨਾਂ ਨੂੰ ਕਿਉਂ ਨਹੀਂ ਦਿੱਤਾ ਜਦੋਂ ਉਹ ਸੱਤਾ ‘ਚ ਸੀ।ਅਜਿਹਾ ਇਸ ਲਈ ਹੈ ਕਿਉਂਕਿ ਕਾਂਗਰਸ ਦੀ ਮੰਸ਼ਾ ਠੀਕ ਨਹੀਂ ਸੀ।
ਕਿਸਾਨ ਆਈ. ਟੀ. ਸੈੱਲ ਹੈਂਡਲ ਕਰਨ ਵਾਲੇ ਨੌਜਵਾਨ ਨੇ ਮੀਡੀਆ ਸਾਹਮਣੇ ਕੀਤੇ ਵੱਡੇ ਖੁਲਾਸੇ