farmers protest update: ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਜਾਰੀ ਹੈ।ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਅੰਦੋਲਨਕਾਰੀ ਕਿਸਾਨ 10
ਅਪ੍ਰੈਲ ਨੂੰ 24 ਘੰਟੇ ਲਈ ਕੇਐੱਪੀ ਐੱਕਸਪ੍ਰੈਸਵੇ ਨੂੰ ਬਲਾਕ ਕਰਨਗੇ।ਕਿਸਾਨ ਮੋਰਚੇ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨ ਮਈ ‘ਚ ਸੰਸਦ ਤੱਕ ਪੈਦਲ ਮਾਰਚ ਕਰਨਗੇ, ਤਾਰੀਖ ‘ਤੇ ਜਲਦ ਹੀ ਫੈਸਲਾ ਕੀਤਾ ਜਾਵੇਗਾ।
. ਐਫਸੀਆਈ ਬਚਾਓ ਦਿਵਸ 5 ਅਪ੍ਰੈਲ ਨੂੰ ਮਨਾਇਆ ਜਾਵੇਗਾ, ਜਿਸ ਦਿਨ ਦੇਸ਼ ਭਰ ਵਿਚ ਐਫਸੀਆਈ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ!
- 10 ਅਪ੍ਰੈਲ ਨੂੰ ਕੇ ਐਮ ਪੀ ਨੂੰ 24 ਘੰਟਿਆਂ ਲਈ ਬੰਦ ਕੀਤਾ ਜਾਵੇਗਾ।
- 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾਂ ‘ਤੇ ਮਨਾਇਆ ਜਾਵੇਗਾ। 4.14 ਅਪ੍ਰੈਲ ਨੂੰ ਡਾ: ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ‘ਤੇ ‘ਸੰਵਿਧਾਨ ਬਚਾਓ ਦਿਵਸ’ ਮਨਾਇਆ ਜਾਵੇਗਾ.
- 1 ਮਈ ਨੂੰ ਮਜ਼ਦੂਰ ਦਿਵਸ ਵੀ ਦਿੱਲੀ ਦੇ ਮੋਰਚਿਆਂ ‘ਤੇ ਮਨਾਇਆ ਜਾਵੇਗਾ। ਇਸ ਦਿਨ ਸਾਰੇ ਪ੍ਰੋਗਰਾਮ ਮਜ਼ਦੂਰ ਕਿਸਾਨ ਏਕਤਾ ਨੂੰ ਸਮਰਪਿਤ ਕੀਤੇ ਜਾਣਗੇ।
- ਸਯੁੰਕਤ ਕਿਸਾਨ ਮੋਰਚੇ ਦੀ ਅਗੁਵਾਈ ਹੇਠ ਸੰਸਦ ਮਾਰਚ ਮਈ ਦੇ ਪਹਿਲੇ ਪੰਦਰਵਾੜੇ ਵਿੱਚ ਕੀਤਾ ਜਾਵੇਗਾ, ਇਸ ਵਿੱਚ ਔਰਤਾਂ, ਦਲਿਤ-ਆਦੀਵਾਸੀ-ਬਹੁਜਨ, ਬੇਰੁਜ਼ਗਾਰ ਨੌਜਵਾਨ ਅਤੇ ਸਮਾਜ ਦੇ ਹਰ ਵਰਗ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ, ਲੋਕ ਆਪਣੇ ਵਾਹਨਾਂ ਵਿਚ ਆਪਣੇ ਪਿੰਡਾਂ ਤੋਂ ਦਿੱਲੀ ਦੀਆਂ ਸਰਹੱਦਾਂ ਤਕ ਆਉਣਗੇ, ਇਸ ਤੋਂ ਬਾਅਦ ਦਿੱਲੀ ਦੀਆਂ ਕਈ ਸਰਹੱਦਾਂ ਤੋਂ ਸੰਸਦ ਤੱਕ ਪੈਦਲ ਮਾਰਚ ਕੀਤਾ ਜਾਵੇਗਾ। ਨਿਰਧਾਰਤ ਤਰੀਕ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।
ਅੱਜ ਦੀ ਪ੍ਰੈਸ ਕਾਨਫਰੰਸ ਵਿੱਚ ਗੁਰਨਾਮ ਸਿੰਘ ਚਢੂਨੀ, ਪ੍ਰੇਮ ਸਿੰਘ ਭੰਗੂ, ਸਤਨਾਮ ਸਿੰਘ ਅਜਨਾਲਾ, ਰਵਿੰਦਰ ਕੌਰ, ਸੰਤੋਖ ਸਿੰਘ, ਬੂਟਾ ਸਿੰਘ ਬੁਰਜਗਿਲ, ਜੋਗਿੰਦਰ ਨੈਨ ਅਤੇ ਪ੍ਰਦੀਪ ਧਨਕੜ ਹਾਜ਼ਰ ਸਨ।
ਤ੍ਰਿਵੇਂਦਰਮ ਵਿਚ ਭਾਜਪਾ / ਐਨਡੀਏ ਨੂੰ ਵੋਟ ਨਾ ਪਾਉਣ ਦਾ ਬੈਨਰ ਫੜੇ ਹੋਏ ਕਿਸਾਨ ਆਗੂ ਬੀਜੂ ਅਤੇ ਹੋਰ ਆਗੂਆਂ ‘ਤੇ ਭਾਜਪਾ ਆਰਐਸਐਸ ਦੇ ਵਰਕਰਾਂ ਨੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕੀਤੀ। ਅਸੀਂ ਸਖਤ ਸ਼ਬਦਾਂ ਵਿਚ ਇਸ ਦੀ ਨਿਖੇਦੀ ਕਰਦੇ ਹਾਂ ਅਤੇ ਇਸ ਵਿਵਹਾਰ ਦਾ ਵਿਰੋਧ ਕਰਦੇ ਹਾਂ। ਕਿਸਾਨ ਮੋਰਚੇ ਨੇ ਲੋਕਾਂ ਨੂੰ ਭਾਜਪਾ ਵਿਰੁੱਧ ਵੋਟ ਪਾਉਣ ਦੀ ਮੰਗ ਕੀਤੀ ਹੈ।
Deep Sidhu ਦੀ ਰਿਹਾਈ ‘ਤੇ LIVE ਅਪਡੇਟ ! ਅੱਜ ਆਉਣ ਵਾਲਾ ਹੈ ਵੱਡਾ ਫੈਸਲਾ