Farmers Protest Updates: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 18ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਹਾਲਾਂਕਿ ਨੋਇਡਾ-ਦਿੱਲੀ ਲਿੰਕ ਰੋਡ ‘ਤੇ ਬੈਠੇ ਕਿਸਾਨਾਂ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਉੱਥੇ ਦਿੱਤੇ ਧਰਨੇ ਨੂੰ ਖਤਮ ਕਰ ਦਿੱਤਾ ਹੈ, ਪਰ ਸਿੰਘੂ ਅਤੇ ਟਿਕਰੀ ਬਾਰਡਰ ਸਮੇਤ ਹੋਰ ਥਾਵਾਂ’ ਤੇ ਪ੍ਰਦਰਸ਼ਨ ਜਾਰੀ ਹਨ । ਆਪਣੇ ਅੰਦੋਲਨ ਨੂੰ ਤੇਜ਼ ਕਰਦਿਆਂ ਸੰਯੁਕਤ ਕਿਸਾਨ ਲਹਿਰ ਦੇ ਆਗੂ ਕਮਲ ਪ੍ਰੀਤ ਸਿੰਘ ਪੰਨੂੰ ਨੇ 14 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਹੈ । ਕਿ ਇਸ ਤੋਂ ਇਲਾਵਾ ਕਿਸਾਨਾਂ ਨੇ ਅੱਜ ਦਿੱਲੀ-ਜੈਪੁਰ ਹਾਈਵੇ ਨੂੰ ਬੰਦ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ।
ਇਸ ਤੋਂ ਅੱਗੇ ਕਿਸਾਨ ਆਗੂ ਕਮਲਪ੍ਰੀਤ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਰਾਜਸਥਾਨ ਦੇ ਹਜ਼ਾਰਾਂ ਕਿਸਾਨ ਅੰਦੋਲਨ ਦੇ ਸਮਰਥਨ ਲਈ 11 ਵਜੇ ਦਿੱਲੀ ਕੂਚ ਕਰਨਗੇ। ਇਸ ਦੌਰਾਨ ਉਹ ਦਿੱਲੀ-ਜੈਪੁਰ ਹਾਈਵੇ ਨੂੰ ਜਾਮ ਕਰ ਦੇਣਗੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਅੰਦੋਲਨ ਨੂੰ ਖਤਮ ਕਰਨ ਲਈ ਬਹੁਤ ਸਾਰੇ ਹਥਕੰਡੇ ਅਪਣਾ ਲਏ, ਪਰ ਅਸੀਂ ਸਭ ਨੂੰ ਅਸਫਲ ਕਰ ਦਿੱਤਾ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਅੰਦੋਲਨ ਨੂੰ ਤੇਜ਼ ਕਰਨ ਦੀ ਰਣਨੀਤੀ ਸਾਂਝੇ ਕਰਦਿਆਂ ਕਿਸਾਨ ਆਗੂ ਨੇ ਐਲਾਨ ਕੀਤਾ ਕਿ ਹੁਣ ਉਨ੍ਹਾਂ ਦੀਆਂ ਮਾਂਵਾਂ, ਭੈਣਾਂ ਅਤੇ ਧੀਆਂ ਵੀ ਜਲਦੀ ਹੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣਗੀਆਂ । ਪ੍ਰਦਰਸ਼ਨ ਸਥਾਨਾਂ ‘ਤੇ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਬੰਧ ਕੀਤੇ ਜਾ ਰਹੇ ਹਨ । ਕਿਸਾਨ ਆਗੂ ਪੰਨੂ ਨੇ ਕਿਹਾ ਕਿ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਵੀ ਕਿਸਾਨ ਇੱਥੇ ਆ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਉਹ ਅੰਦੋਲਨ ਨੂੰ ਅਗਲੇ ਪੱਧਰ ‘ਤੇ ਲੈ ਜਾਣਗੇ ।
ਇਹ ਵੀ ਦੇਖੋ: ਦਿੱਲੀ ਘੇਰਨ ਦੀ ਕਿਸਾਨਾਂ ਦੇ ਖਿੱਚ ਲਈ ਤਿਆਰੀ, ਸੁਣੋ ਕਿਸਾਨ ਸਟੇਜ ਤੋਂ Live