Farmers protest updates : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।
ਉੱਥੇ ਹੀ ਕਿਸਾਨ ਮਜ਼ਦੂਰ ਸਿੰਘ ਸੰਘਰਸ਼ ਕਮੇਟੀ ਦੇ ਸ਼ਰਵਣ ਸਿੰਘ ਪੰਧੇਰ ਨੇ ਗੱਲਬਾਤ ਦੌਰਾਨ ਕਿਹਾ ਹੈ ਕਿ ਸਰਕਾਰ ਵੱਲੋਂ ਇੱਕ ਪੱਤਰ ਆਇਆ ਕਿ ਜੇ ਤੁਸੀਂ ਖੇਤੀਬਾੜੀ ਕਾਨੂੰਨ ਵਾਪਿਸ ਲੈਣ ਵਾਲੀ ਮੰਗ ਤੋਂ ਪਿੱਛੇ ਹੱਟ ਕੇ ਖੇਤੀਬਾੜੀ ਬਿੱਲਾ ਵਿੱਚ ਸੋਧ ਲਈ ਗੱਲ ਕਰਨਾ ਚਾਹੁੰਦੇ ਹੋ ਤਾਂ ਸਮਾਂ ਅਤੇ ਤਰੀਕ ਦਿਓ। ਕਿਸਾਨ ਜੱਥੇਬੰਦੀਆਂ ‘ਤੇ ਚੱਕਰਵਾਯੂ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਸਾਨੂੰ ਅਜੇ ਤੱਕ ਖੇਤੀਬਾੜੀ ਮੰਤਰੀ ਵੱਲੋਂ ਕੋਈ ਸੱਦਾ ਨਹੀਂ ਮਿਲਿਆ ਹੈ। ਕਿਸਾਨਾਂ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਸਰਕਾਰ ਸਾਰੇ 3 ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਨਹੀਂ ਲੈਂਦੀ ਉਹ ਵਾਪਿਸ ਨਹੀਂ ਜਾਣਗੇ। ਸਾਰੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਲੱਗੇਗਾ। ਸਰਕਾਰ ਸਾਡੇ ਕੋਲ ਆਵੇਗੀ।
ਇਹ ਵੀ ਦੇਖੋ : 27ਵੇਂ ਦਿਨ ਕਿਸਾਨ ਮੋਰਚੇ ਦੀ ਸਟੇਜ਼ ਤੋਂ Live ਤਸਵੀਰਾਂ, ਭੁੱਖ ਹੜਤਾਲ ਤੇ ਕਿਸਾਨ ਆਗੂਆਂ ਦਾ ਦੂਜਾ ਜਥਾ…