Farmers protested against bjp : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 133 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਦੌਰਾਨ ਭਾਜਪਾ ਆਗੂਆਂ ਨੂੰ ਵੀ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਵਿੱਚ ਵੀ ਭਾਜਪਾ ਨੇਤਾਵਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਨਗਰ ਕੌਂਸਲ ਦੇ ਚੇਅਰਪਰਸਨ ਦੇ ਅਹੁਦੇ ਲਈ ਬੁੱਧਵਾਰ ਨੂੰ ਸਿਰਸਾ ਵਿੱਚ ਚੋਣਾਂ ਸਨ।
ਸੂਚਨਾ ਮਿਲਦੇ ਹੀ ਕਿਸਾਨਾਂ ਨੇ ਸਿਟੀ ਕੌਂਸਲ ਦਾ ਘਿਰਾਓ ਕਰ ਲਿਆ। ਕਿਸਾਨ ਇੱਥੇ ਭਾਜਪਾ ਸੰਸਦ ਸੁਨੀਤਾ ਦੁੱਗਲ ਅਤੇ ਵਿਧਾਇਕ ਗੋਪਾਲ ਕਾਂਡਾ ਨੂੰ ਕਾਲੇ ਝੰਡੇ ਦਿਖਾਉਣ ਲਈ ਪਹੁੰਚੇ ਸਨ। ਇਸ ਸਮੇਂ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿੱਚ ਬੈਰੀਕੇਡਾਂ ਨੂੰ ਲੈ ਕੇ ਧੱਕਾ ਮੁੱਕੀ ਵੀ ਹੋਈ ਹੈ। ਵੋਟਾਂ ਪੈਣ ਤੋਂ ਬਾਅਦ ਗੋਪਾਲ ਕਾਂਡਾ ਅਤੇ ਸੁਨੀਤਾ ਦੁੱਗਲ ਐਸਡੀਐਮ ਦੀ ਕਾਰ ਰਾਹੀਂ ਨਿਕਲ ਗਏ। ਇਸ ਸਮੇਂ ਦੌਰਾਨ, ਕਿਸਾਨ ਗੱਡੀਆਂ ਦੇ ਅੱਗੇ ਲੇਟ ਗਏ। ਜਿਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਇਸ ਮੌਕੇ ਕਿਸਾਨਾਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਪ੍ਰਦਰਸ਼ਨ ਵੀ ਕੀਤਾ।
ਇਹ ਵੀ ਦੇਖੋ : ਕਿਸਾਨਾਂ ਤੇ ਪੁਲਿਸ ਦੀ ਸਿਰਸਾ ‘ਚ ਹੋਈ ਜਬਰਦਸਤ ਝੜਪ, ਘੇਰਨ ਆਏ ਸੀ BJP ਸਾਂਸਦ LIVE ਤਸਵੀਰਾਂ !