farmers protests against bjp: ਹਰਿਆਣਾ ਦੇ ਸਿਰਸਾ ਜ਼ਿਲ੍ਹੇ ‘ਚ ਬੁੱਧਵਾਰ ਨੂੰ ਪੁਲਿਸ ਨੇ ਕਿਸਾਨਾਂ ਦੇ ਇਕੱਠ ਨੂੰ ਤੋੜਨ ਲਈ ਪਾਣੀ ਦੀਆਂ ਬੌਛਾੜਾਂ ਅਤੇ ਉਨਾਂ੍ਹ ‘ਤੇ ਡਾਗਾਂ ਵਰਾਈਆਂ।ਕਿਸਾਨਾਂ ਦਾ ਇਹ ਇਕੱਠ ਜ਼ਿਲੇ ‘ਚ ਨਗਰਪਾਲਿਕਾ ਪ੍ਰੀਸ਼ਦ ਦੇ ਪ੍ਰਧਾਨ ਅਹੁਦੇ ਲਈ ਵੋਟਾਂ ਪਾਉਣ ਲਈ ਸਥਾਨਕ ਵਿਧਾਇਕ ਗੋਪਾਲ ਕਾਂਡਾ ਦੇ ਪਹੁੰਚਣ ‘ਤੇ ਬੈਰੀਕੇਡ ਤੋਂ ਲੰਘਣ ਦੀ ਕੋਸ਼ਿਸ਼ ਕਰ ਰਿਹਾ ਸੀ।ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 133 ਵਾਂ ਦਿਨ ਹੈ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਦੌਰਾਨ ਭਾਜਪਾ ਆਗੂਆਂ ਨੂੰ ਵੀ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਵਿੱਚ ਵੀ ਭਾਜਪਾ ਨੇਤਾਵਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਨਗਰ ਕੌਂਸਲ ਦੇ ਚੇਅਰਪਰਸਨ ਦੇ ਅਹੁਦੇ ਲਈ ਬੁੱਧਵਾਰ ਨੂੰ ਸਿਰਸਾ ਵਿੱਚ ਚੋਣਾਂ ਸਨ।
ਪੰਜਾਬ ‘ਚ ਕੁਦਰਤ ਦਾ ਕਹਿਰ, ਜ਼ਬਰਦਸਤ ਤੂਫ਼ਾਨ ਨੇ ਮਚਾਈ ਤਬਾਹੀ, ਦੇਖੋ LIVE