Farmers reject government proposals: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 14 ਵੇਂ ਦਿਨ ਵੀ ਜਾਰੀ ਹੈ। ਖੇਤੀਬਾੜੀ ਕਾਨੂੰਨ ਵਾਪਿਸ ਲੈਣ ਦੀ ਮੰਗ ‘ਤੇ ਅੜੇ ਹੋਏ ਕਿਸਾਨਾਂ ਨੂੰ ਅੱਜ ਸਰਕਾਰ ਤੋਂ ਇੱਕ ਲਿਖਤੀ ਪ੍ਰਸਤਾਵ ਮਿਲਿਆ, ਜਿਸ ਨੂੰ ਕਿਸਾਨਾਂ ਨੇ ਨਕਾਰ ਦਿੱਤਾ ਹੈ। ਸਰਕਾਰ ਨੇ ਐਮਐਸਪੀ, ਮੰਡੀ ਪ੍ਰਣਾਲੀ ਬਾਰੇ ਆਪਣੀ ਤਰਫੋਂ ਕੁੱਝ ਸੋਧਾਂ ਦਾ ਸੁਝਾਅ ਦਿੱਤਾ ਸੀ। ਕਿਸਾਨ ਨੇਤਾਵਾਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ ਦੇਸ਼ ਭਰ ਵਿੱਚ ਅੰਦੋਲਨ ਨੂੰ ਤੇਜ਼ ਕਰਾਂਗੇ।
ਖੇਤੀਬਾੜੀ ਕਾਨੂੰਨਾਂ ਵਿੱਚ ਸੋਧਾਂ ਸੰਬੰਧੀ ਮੋਦੀ ਸਰਕਾਰ ਦੇ ਪ੍ਰਸਤਾਵ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਮਨਜ਼ੂਰ ਨਹੀਂ ਹਨ। ਕਿਸਾਨਾਂ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਾਨੂੰ ਜੋ ਪ੍ਰਸਤਾਵ ਮਿਲਿਆ ਹੈ ਉਸ ਨੂੰ ਅਸੀਂ ਪੂਰੀ ਤਰ੍ਹਾਂ ਰੱਦ ਕਰਦੇ ਹਾਂ। ਕਿਸਾਨਾਂ ਨੇ ਕਿਹਾ ਕਿ ਅਸੀਂ ਜੀਓ ਦੇ ਸਾਰੇ ਮਾਲਾਂ ਦਾ ਬਾਈਕਾਟ ਕਰਾਂਗੇ। ਅਸੀਂ 14 ਤਰੀਕ ਨੂੰ ਜ਼ਿਲ੍ਹਾ ਹੈੱਡਕੁਆਰਟਰ ਦਾ ਸੀ ਘਿਰਾਓ ਕਰਾਂਗੇ। ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ 12 ਦਸੰਬਰ ਨੂੰ ਜੈਪੁਰ-ਦਿੱਲੀ ਹਾਈਵੇ ਨੂੰ ਵੀ ਰੋਕਣਗੇ। ਕਿਸਾਨਾਂ ਨੇ ਕਿਹਾ ਕਿ ਉਹ 14 ਦਸੰਬਰ ਨੂੰ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਨਗੇ। ਕਿਸਾਨ 12 ਦਸੰਬਰ ਨੂੰ ਦੇਸ਼ ਭਰ ਵਿੱਚ ਟੋਲ ਪਲਾਜ਼ੇ ਵੀ ਬੰਦ ਕਰਨਗੇ। ਇਸ ਦਿਨ ਅਸੀਂ ਦਿੱਲੀ-ਜੈਪੁਰ ਹਾਈਵੇ ਨੂੰ ਬੰਦ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਹਾਈਵੇ ਨੂੰ ਇਸ ਤੋਂ ਪਹਿਲਾਂ ਵੀ ਬੰਦ ਕੀਤਾ ਜਾ ਸਕਦਾ ਹੈ। ਕਿਸਾਨ ਸੰਗਠਨ ਦੇ ਆਗੂ ਡਾ: ਦਰਸ਼ਨ ਪਾਲ ਨੇ ਕਿਹਾ ਕਿ ਅਸੀਂ ਰਿਲਾਇੰਸ ਦੇ ਸਾਰੇ ਮਾਲਾਂ ਦਾ ਬਾਈਕਾਟ ਕਰਾਂਗੇ। ਕਿਸਾਨ ਨੇਤਾਵਾਂ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਭਾਜਪਾ ਨੇਤਾਵਾਂ ਦੀ ਵੀ ਘੇਰਾਬੰਦੀ ਕੀਤੀ ਜਾਵੇਗੀ।
ਇਹ ਵੀ ਦੇਖੋ : ਕੇਂਦਰ ਨਾਲ ਕੱਲ ਦੀ ਮੀਟਿੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ Live