ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ 19 ਨਵੰਬਰ ਨੂੰ ਗੁਰਪੁਰਬ ਦੇ ਮੌਕੇ ‘ਤੇ ਦੇਸ਼ ਭਰ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੀਐੱਮ ਮੋਦੀ ਨੇ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਹ ਐਲਾਨ ਹੁੰਦੇ ਹੀ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਬਾਰਡਰ ‘ਤੇ ਪਿਛਲੇ ਇਕ ਸਾਲ ਤੋਂ ਖੜ੍ਹੇ ਕਿਸਾਨਾਂ ‘ਚ ਖੁਸ਼ੀ ਦੀ ਲਹਿਰ ਹੈ। ਤਿਉਹਾਰ ਦਾ ਮਾਹੌਲ ਬਣਿਆ ਹੋਇਆ ਹੈ। ਕਿਸਾਨ ਇੱਕ ਦੂਜੇ ਨੂੰ ਜੱਫੀ ਪਾ ਕੇ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਕਿਸਾਨਾਂ ਨੇ ਇਸ ਨੂੰ ਲੰਮੇ ਸੰਘਰਸ਼ ਦੀ ਜਿੱਤ ਦੱਸਿਆ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਸਰਹੱਦ ‘ਤੇ ਹੰਗਾਮੀ ਮੀਟਿੰਗ ਬੁਲਾਈ ਹੈ।
ਅੱਜ (ਸ਼ੁੱਕਰਵਾਰ) ਸਵੇਰੇ ਰਾਸ਼ਟਰ ਨੂੰ ਸੰਬੋਧਨ ਕਰ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇਕ ਇਰਾਦੇ ਨਾਲ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨ ਲਿਆਂਦੇ ਸਨ, ਪਰ ਸਾਡੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਕਿਸਾਨਾਂ ਨੂੰ ਇਹ ਨਹੀਂ ਸਮਝਾ ਸਕੇ। ਇਹ ਕਹਿਣ ਤੋਂ ਬਾਅਦ ਪੀਐੱਮ ਮੋਦੀ ਨੇ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਟਿੱਕਰੀ ਸਰਹੱਦ ‘ਤੇ ਜਸ਼ਨ ਸ਼ੁਰੂ ਹੋ ਗਏ।
ਆਮ ਤੌਰ ‘ਤੇ ਸਵੇਰੇ 9 ਵਜੇ ਦੇ ਕਰੀਬ ਦੋਵੇਂ ਸਰਹੱਦਾਂ ‘ਤੇ ਕਿਸਾਨਾਂ ਦੀ ਸਟੇਜ ‘ਤੇ ਹਲਚਲ ਹੁੰਦੀ ਰਹਿੰਦੀ ਹੈ ਪਰ ਖੇਤੀ ਕਾਨੂੰਨ ਵਾਪਸ ਲੈਣ ਦੀ ਗੱਲ ਸੁਣਦਿਆਂ ਹੀ ਵੱਡੀ ਗਿਣਤੀ ‘ਚ ਕਿਸਾਨ ਮੰਚ ਵੱਲ ਪੁੱਜੇ | ਸਿੰਘੂ ਅਤੇ ਟਿੱਕਰੀ ਸਰਹੱਦ ’ਤੇ ਕਈ ਕਿਲੋਮੀਟਰ ਦੇ ਖੇਤਰ ਵਿੱਚ ਕਿਸਾਨਾਂ ਦੇ ਟੈਂਟ ਲੱਗੇ ਹੋਏ ਹਨ। ਹਾਲਾਂਕਿ ਪਹਿਲਾਂ ਦੇ ਮੁਕਾਬਲੇ ਕਿਸਾਨਾਂ ਦੀ ਗਿਣਤੀ ਬਹੁਤ ਘੱਟ ਹੈ। ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ 10 ਵਜੇ ਤੋਂ ਬਾਅਦ ਹੀ ਸਟੇਜ ਸਜਾਈ ਜਾਂਦੀ ਹੈ ਪਰ ਅੱਜ ਸ਼ੁੱਕਰਵਾਰ ਨੂੰ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਕਿਸਾਨਾਂ ਨੇ ਆਪਣੇ ਤੰਬੂਆਂ ਵਿੱਚ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਵਾਲੀ ਥਾਂ ‘ਤੇ ਬਣਾਏ ਗਏ ਮੁੱਖ ਮੰਚ ਵੱਲ ਵਧ ਰਹੇ ਹਨ। ਕੁਝ ਦੇਰ ਬਾਅਦ ਸਟੇਜ ‘ਤੇ ਪਹਿਲਾਂ ਵਾਂਗ ਭਾਸ਼ਣ ਸ਼ੁਰੂ ਹੋ ਜਾਵੇਗਾ ਪਰ ਸਰਕਾਰ ਨੂੰ ਕੋਸਣ ਦੀ ਬਜਾਏ ਕਾਨੂੰਨ ਦੀ ਵਾਪਸੀ ਲਈ ਸੰਘਰਸ਼ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: