Farmers tractor rally today: ਪੂਰਾ ਦੇਸ਼ ਅੱਜ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਦੇ ਨਾਲ-ਨਾਲ ਕਿਸਾਨਾਂ ਵਲੋਂ ਵੀ ਦਿੱਲੀ ਦੇ ਵਿੱਚ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ਦਿੱਲੀ ਵਿੱਚ ਵੱਖ-ਵੱਖ ਸਰਹੱਦਾਂ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕੇ ਮੁਕਰਬਾ ਚੌਕ ਵਿਖੇ, ਕਿਸਾਨ ਬੈਰੀਕੇਡਿੰਗ ਤੋੜ ਕੇ ਆਉਟਰ ਰਿੰਗ ਰੋਡ ਵੱਲ ਕੂਚ ਕਰ ਗਏ ਹਨ। ਇਸ ਤੋਂ ਪਹਿਲਾਂ ਸੰਜੇ ਗਾਂਧੀ ਟਰਾਂਸਪੋਰਟ ਨਗਰ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ ਸੀ। ਸਿੰਘੂ ਸਰਹੱਦ ਤੋਂ ਕਿਸਾਨਾਂ ਦੀ ਇੱਕ ਟਰੈਕਟਰ ਰੈਲੀ ਇੱਥੇ ਪਹੁੰਚੀ ਸੀ।
ਜ਼ਿਕਰਯੋਗ ਹੈ ਕੇ 72 ਵਾਂ ਗਣਤੰਤਰ ਦਿਵਸ ਅੱਜ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦੋ ਮਹੀਨਿਆਂ ਤੋਂ ਖੇਤੀਬਾੜੀ ਕਨੂੰਨ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਦਿੱਲੀ ਵਿੱਚ ਟਰੈਕਟਰ ਰੈਲੀ ਕਰ ਰਹੇ ਹਨ। ਸਿੰਘੂ, ਟਿੱਕਰੀ ਅਤੇ ਗਾਜੀਪੁਰ ਦੀਆਂ ਸਰਹੱਦਾਂ ‘ਤੇ ਪੁਲਿਸ ਵਲੋਂ ਲਗਾਏ ਬੈਰੀਕੇਡ ਤੋੜ ਕੇ ਕਿਸਾਨ ਦਿੱਲੀ ਦੀ ਸਰਹੱਦ ਵਿੱਚ ਦਾਖਲ ਹੋ ਗਏ ਹਨ। ਇਸ ਦੇ ਨਾਲ ਹੀ ਮਕਰਬਾ ਚੌਕ ਵਿਖੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਇਹ ਵੀ ਦੇਖੋ : ਪੰਜਾਬੀਆਂ ਨੇ ਦਿੱਲੀ ਚ ਪਾ ਦਿੱਤੀ ਧੱਕ, ਕੰਵਰ ਗਰੇਵਾਲ, ਹਰਫ਼ ਚੀਮਾ, ਗਲਵ ਵੜੈਚ ਨੇ ਲਿਆ ਦਿੱਤੀ ਹਨੇਰੀ