Farmers tractor rally today : 72 ਵਾਂ ਗਣਤੰਤਰ ਦਿਵਸ ਅੱਜ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦੋ ਮਹੀਨਿਆਂ ਤੋਂ ਖੇਤੀਬਾੜੀ ਕਨੂੰਨ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢ ਆਪਣਾ ਸ਼ਕਤੀ ਪ੍ਰਦਰਸ਼ਨ ਰਹੇ ਹਨ। ਸਿੰਘੂ, ਟਿੱਕਰੀ ਅਤੇ ਗਾਜੀਪੁਰ ਦੀਆਂ ਸਰਹੱਦਾਂ ‘ਤੇ ਪੁਲਿਸ ਦੇ ਬੈਰੀਕੇਡ ਤੋੜ ਕੇ ਕਿਸਾਨ ਦਿੱਲੀ ਦੀ ਸਰਹੱਦ ਵਿੱਚ ਦਾਖਲ ਹੋ ਚੁੱਕੇ ਹਨ। ਇਸ ਦੇ ਨਾਲ ਹੀ ਮਕਰਬਾ ਚੌਕ ਵਿਖੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਇਥੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ। ਪੁਲਿਸ ਨੇ ਬੁਰਾੜੀ ਅਤੇ ਨੰਗਲੋਈ ਵਿੱਚ ਵੀ ਅੱਥਰੂ ਗੈਸ ਦੇ ਗੋਲੇ ਛੱਡੇ ਹਨ।
ਬੁਰਾੜੀ ਫਲਾਈਓਵਰ ਤੋਂ ਟਰੱਕਾਂ ਨੂੰ ਹਟਾ ਦਿੱਤਾ ਗਿਆ ਹੈ। ਪੁਲਿਸ ਨੇ ਬੈਰੀਕੇਡ ਵਜੋਂ ਟਰੱਕ ਲਗਾਏ ਸਨ, ਜਿਨ੍ਹਾਂ ਨੂੰ ਕਿਸਾਨਾਂ ਨੇ ਰਸਤੇ ਤੋਂ ਹਟਾ ਦਿੱਤਾ ਹੈ। ਕਿਸਾਨ ਬੁਰਾੜੀ ਫਲਾਈਓਵਰ ਤੋਂ ਦਿੱਲੀ ਵੱਲ ਕੂਚ ਕਰ ਚੁੱਕੇ ਹਨ। ਬੁੜਾਰੀ ਵਿਖੇ ਨਿਹੰਗ ਸਿੰਘਾਂ ਨੇ ਪੁਲਿਸ ਨੂੰ ਖਦੇੜ ਆਪਣੇ ਅੱਗੇ ਭਜਾ ਲਿਆ ਸੀ। ਪਲਵਲ ਤੋਂ ਵੀ ਕਿਸਾਨ ਦਿੱਲੀ ਵੱਲ ਵੱਧ ਰਹੇ ਹਨ। ਕਿਸਾਨਾਂ ਦੇ ਦਿੱਲੀ ਵੱਲ ਵੱਧਣ ਕਾਰਨ ਬਦਤਰਪੁਰ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਪ੍ਰਦਰਸ਼ਨਕਾਰੀ ਕਿਸਾਨ ਗਾਜ਼ੀਪੁਰ ਸਰਹੱਦ ਰਹੀ ਪ੍ਰਗਤੀ ਮੈਦਾਨ ਦੇ ਨਜ਼ਦੀਕ ਪਹੁੰਚ ਚੁੱਕੇ ਹਨ। ਕਿਸਾਨ ਇੱਥੋਂ ਕੇਂਦਰੀ ਦਿੱਲੀ ਵੱਲ ਵੱਧ ਰਹੇ ਹਨ। ਕਿਸਾਨ ਆਈ.ਟੀ.ਓ ਪਹੁੰਚ ਚੁੱਕੇ ਹਨ।