Farmers union leaders meeting: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।
ਅੱਜ ਕਿਸਾਨ ਦਿਵਸ ਵੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਵੀ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿੱਚ ਫੈਸਲਾ ਲਿਆ ਜਾਵੇਗਾ ਕਿ ਸਰਕਾਰ ਨਾਲ ਗੱਲ ਕੀਤੀ ਜਾਵੇਗੀ ਜਾਂ ਨਹੀਂ। ਜੇ ਗੱਲਬਾਤ ਕਰਨੀ ਹੈ ਤਾਂ ਸਰਕਾਰ ਦੇ ਸਾਹਮਣੇ ਕਿਹੜਾ ਪ੍ਰਸਤਾਵ ਰੱਖਿਆ ਜਾਵੇਗਾ ਅਤੇ ਜੇ ਗੱਲਬਾਤ ਨਹੀਂ ਕਰਨੀ ਹੈ ਤਾਂ ਅੱਗੇ ਦੀ ਰਣਨੀਤੀ ਕੀ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਸਰਕਾਰ ਆਪਣੇ ਸਟੈਂਡ ‘ਤੇ ਅੜੀ ਹੈ, ਅਸੀਂ ਵੀ ਆਪਣੀ ਮੰਗ‘ ਤੇ ਅੜੇ ਹਾਂ। ਅਸੀਂ ਸੁਪਰੀਮ ਕੋਰਟ ਦੁਆਰਾ ਬਣਾਈ ਗਈ ਕਮੇਟੀ ਨੂੰ ਵੀ ਸਵੀਕਾਰ ਨਹੀਂ ਕਰਦੇ, ਜੇ ਇਹ ਬਣਾਈ ਜਾਂਦੀ ਹੈ। ਜੇ ਸਰਕਾਰ ਗੱਲ ਕਰਨੀ ਚਾਹੁੰਦੀ ਹੈ ਤਾਂ ਉਹ ਕਾਨੂੰਨਾਂ ਨੂੰ ਰੱਦ ਕਿਉਂ ਨਹੀਂ ਕਰਦੀ।
ਇਹ ਵੀ ਦੇਖੋ : UP ਪੁਲਿਸ ਨਾਲ ਜਾ ਭਿੜੇ ਮਨਜਿੰਦਰ ਸਿਰਸਾ ਨੇ ਯੋਗੀ ਤੇ ਮੋਦੀ ਸਰਕਾਰ ਦਾ ਝੰਡ ਕੱਢ ਸੁੱਟਿਆ