Farooq abdullah again found positive : ਨੈਸ਼ਨਲ ਕਾਨਫਰੰਸ ਦੇ ਰਾਸ਼ਟਰੀ ਪ੍ਰਧਾਨ ਫਾਰੂਕ ਅਬਦੁੱਲਾ ਇੱਕ ਵਾਰ ਫਿਰ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਇਸ ਤੋਂ ਪਹਿਲਾ ਬਿਹਤਰ ਇਲਾਜ ਲਈ ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਨੂੰ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਬੇਟੇ ਉਮਰ ਅਬਦੁੱਲਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਦੱਸ ਦਈਏ ਕਿ 85 ਸਾਲਾ ਅਬਦੁੱਲਾ 30 ਮਾਰਚ ਨੂੰ ਸਕਾਰਾਤਮਕ ਆਏ ਸੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਸ਼ੁਰੂਆਤ ਵਿੱਚ ਘਰ ‘ਚ ਏਕਾਂਤਵਾਸ ਰੱਖਿਆ ਗਿਆ ਸੀ, ਪਰ ਡਾਕਟਰਾਂ ਦੀ ਸਲਾਹ ‘ਤੇ 3 ਅਪ੍ਰੈਲ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਹ ਬੁੱਧਵਾਰ ਨੂੰ ਮੁੜ ਕੋਰੋਨਾ ਜਾਂਚ ਤੋਂ ਬਾਅਦ ਸਕਾਰਾਤਮਕ ਪਾਏ ਗਏ ਹਨ। ਹਾਲਾਂਕਿ ਫਾਰੂਕ ਅਬਦੁੱਲਾ ਨੇ ਇਸ ਮਹੀਨੇ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਵੀ ਲਈ ਸੀ।