ਦੱਖਣੀ ਰਾਜ ਕੇਰਲ ‘ਚ ਮੀਂਹ ਕਾਰਨ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਯਾਨੀ ਮੰਗਲਵਾਰ ਨੂੰ ਸਵੇਰੇ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪੂਰੇ ਕੇਰਲ ‘ਚ ਆਰੇਂਜ ਅਲਰਟ ਹੈ। ਦੂਜੇ ਪਾਸੇ ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਤੇਲੰਗਾਨਾ, ਰਾਇਲਸੀਮਾ, ਤਾਮਿਲਨਾਡੂ ਅਤੇ ਪੁਡੂਚੇਰੀ, ਦੱਖਣੀ ਅੰਦਰੂਨੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼, ਤੱਟਵਰਤੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ, ਰਾਸ਼ਟਰੀ ਰਾਜਧਾਨੀ ਦਿੱਲੀ ਦੀ ਹਵਾ ਦੀ ਗੁਣਵੱਤਾ ਸੋਮਵਾਰ ਨੂੰ ਲਗਾਤਾਰ ਛੇਵੇਂ ਦਿਨ ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਹਵਾ ਦੀ ਗੁਣਵੱਤਾ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ‘ਸਫਰ’ ਨੇ ਕਿਹਾ ਕਿ ਪੱਛਮ ਅਤੇ ਦੱਖਣ-ਪੱਛਮੀ ਦਿਸ਼ਾਵਾਂ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਅਗਲੇ ਦੋ ਦਿਨਾਂ ‘ਚ ਦਿੱਲੀ ਦੀ ਹਵਾ ਦੀ ਗੁਣਵੱਤਾ ‘ਚ ਅੰਸ਼ਿਕ ਸੁਧਾਰ ਹੋਵੇਗਾ। ਦੀਵਾਲੀ ਦੀ ਰਾਤ ਨੂੰ ਰਾਸ਼ਟਰੀ ਰਾਜਧਾਨੀ ਵਿੱਚ PM2.5 ਅਤੇ PM10 ਪ੍ਰਦੂਸ਼ਕਾਂ ਦਾ ਪੱਧਰ ਕ੍ਰਮਵਾਰ 250 ਮਾਈਕ੍ਰੋਗ੍ਰਾਮ ਅਤੇ 398 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ। ਦਿੱਲੀ ਦੀ ਹਵਾ ਦੀ ਗੁਣਵੱਤਾ 5 ਅਤੇ 6 ਨਵੰਬਰ ਨੂੰ ਕਾਫ਼ੀ ਵਿਗੜਨ ਦੀ ਸੰਭਾਵਨਾ ਹੈ। PM2.5 ਪ੍ਰਦੂਸ਼ਕ ਇਸ ਸਥਿਤੀ ਲਈ ਮੁੱਖ ਤੌਰ ‘ਤੇ ਜ਼ਿੰਮੇਵਾਰ ਹੋਵੇਗਾ। SAFAR ਨੇ ਦੱਸਿਆ ਕਿ ਐਤਵਾਰ ਨੂੰ ਦਿੱਲੀ ਦੇ ਉੱਤਰ-ਪੱਛਮੀ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ 3,971 ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਇਸ ਮੌਸਮ ਵਿੱਚ ਸਭ ਤੋਂ ਵੱਧ ਹਨ।
ਵੀਡੀਓ ਲਈ ਕਲਿੱਕ ਕਰੋ -: