ਦਿੱਲੀ ਦੀ ਇੱਕ ਅਦਾਲਤ ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦੇ ਖਿਲਾਫ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਸੰਬਿਤ ਪਾਤਰਾ ‘ਤੇ ਦੋਸ਼ ਹੈ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਛੇੜਛਾੜ, ਝੂਠੀ ਜਾਂ ਜਾਅਲੀ ਵੀਡੀਓ ਸਾਂਝੀ ਕੀਤੀ ਹੈ।
ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਇਸ ਵੀਡੀਓ ਰਾਹੀਂ ਕੇਜਰੀਵਾਲ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਇਸ ਸਾਲ ਜਨਵਰੀ ਦੇ ਮਹੀਨੇ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਖਿਲਾਫ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਥਿਤ ਫਰਜ਼ੀ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੀ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ।
ਇਹ ਵੀ ਪੜ੍ਹੋ : ਹਾਈਕੋਰਟ ਦਾ ਵੜਿੰਗ ਨੂੰ ਵੱਡਾ ਝਟਕਾ, ਰੱਦ ਕੀਤੇ ਸਾਰੇ ਬੱਸ ਪਰਮਿਟ 1 ਘੰਟੇ ‘ਚ ਬਹਾਲ ਕਰਨ ਦਾ ਹੁਕਮ
‘ਆਪ’ ਨੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਸੰਬਿਤ ਪਾਤਰਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਸੰਬਿਤ ਪਾਤਰਾ ਟੀਵੀ ‘ਤੇ ਭਾਜਪਾ ਦਾ ਜਾਣਿਆ-ਪਛਾਣਿਆ ਚਿਹਰਾ ਹੈ। ਕੇਜਰੀਵਾਲ ਦਾ ਇਹ ਵੀਡੀਓ ਸੰਬਿਤ ਪਾਤਰਾ ਨੇ 30 ਜਨਵਰੀ ਨੂੰ ਆਪਣੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: