Fire breaks out at chemical factory: ਅਹਿਮਦਾਬਾਦ ਦੇ ਵਟਵਾ ਵਿੱਚ GIDC ਉਦਯੋਗਿਕ ਖੇਤਰ ਵਿੱਚ ਸਥਿਤ ਤਿੰਨ ਕੈਮੀਕਲ ਫੈਕਟਰੀਆਂ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਨੂੰ ਇੱਕ ਕੈਮੀਕਲ ਫੈਕਟਰੀ ਵਿੱਚ ਭਾਰੀ ਧਮਾਕਾ ਹੋਇਆ ਸੀ, ਜਿਸ ਤੋਂ ਬਾਅਦ ਅੱਗ ਲੱਗ ਗਈ । ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਉਣ ਲਈ ਫਾਇਰ ਵਿਭਾਗ ਦੀਆਂ 25 ਤੋਂ ਵੱਧ ਗੱਡੀਆਂ ਨੂੰ ਬੁਲਾਇਆ ਗਿਆ। ਸ਼ਹਿਰ ਦੇ ਵੱਖ-ਵੱਖ ਫਾਇਰ ਸਟੇਸ਼ਨਾਂ ਤੋਂ ਫਾਇਰ ਫਾਈਟਰਾਂ ਨੂੰ ਬੁਲਾਇਆ ਗਿਆ । ਫਿਲਹਾਲ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਅੱਗ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਦੱਸ ਦੇਈਏ ਕਿ ਪਿਛਲੇ ਮਹੀਨੇ ਗੁਜਰਾਤ ਦੇ ਰਾਜਕੋਟ ਜ਼ਿਲ੍ਹੇ ਵਿੱਚ ਕੋਵਿਡ ਹਸਪਤਾਲ ਵਿੱਚ ਭਾਰੀ ਅੱਗ ਲੱਗੀ ਸੀ । ਇਸ ਹਾਦਸੇ ਵਿੱਚ ਝੁਲਸਣ ਕਾਰਨ ਕੁੱਲ ਛੇ ਲੋਕਾਂ ਦੀ ਮੌਤ ਹੋ ਗਈ । ਰਾਜਕੋਟ ਸਥਿਤ ਸ਼ਿਵਾਨੰਦ ਹਸਪਤਾਲ ਦੇ ICU ਵਿੱਚ ਸਭ ਤੋਂ ਪਹਿਲਾਂ ਅੱਗ ਲੱਗ ਗਈ ਸੀ । ਕੋਵਿਡ ਹਸਪਤਾਲ ਹੋਣ ਕਾਰਨ ਕੁੱਲ 11 ਮਰੀਜ਼ਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ 6 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਦੇਖੋ: ਕਿਸਾਨਾਂ ਨੂੰ Purposal ਦੇਣ ਲਈ ਮੋਦੀ ਸਰਕਾਰ ਦੀ ਅੱਜ ਮੀਟਿੰਗ, ਕੇਂਦਰ ਨੂੰ ਜਵਾਬ ਦੇਣ ਲਈ ਕਿਸਾਨਾਂ ਦੀ