ਦਿੱਲੀ ਦੇ ਸ਼ਾਹਦਰਾ ਦੇ ਵਿਵੇਕ ਵਿਹਾਰ ਇਲਾਕੇ ਵਿਚ ਬੀਤੀ ਦੇਰ ਰਾਤ ਇਕ ਬੇਬੀ ਕੇਅਰ ਸੈਂਟਰ ਵਿਚ ਅੱਗ ਲੱਗ ਗਈ। ਅੱਗ ਤੋਂ 12 ਬੱਚਿਆਂ ਦਾ ਰੈਸਕਿਊ ਕਰਾਇਆ ਗਿਆ। 12 ਵਿਚੋਂ 6 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਜਦੋਂ ਕਿ ਇਕ ਦੀ ਪਹਿਲਾਂ ਹੀ ਮੌਤ ਹੋ ਚੱਕੀ ਸੀ। 5 ਨਵਜੰਮੇ ਬੱਚੇ ਹਸਪਤਾਲ ਵਿਚ ਭਰਤੀ ਹਨ, ਇਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ 12 ਨਵਜੰਮੇ ਬੱਚਿਆਂ ਨੂੰ ਇਮਰਾਤ ਤੋਂ ਬਚਾਇਆ ਗਿਆ ਪਰ 6 ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਜਦੋਂ ਕਿ ਇਕ ਬੱਚੇ ਨੂੰ ਮ੍ਰਿਤਕ ਕੱਢਿਆ ਗਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਲਗਭਗ 11.32 ਵਜੇ ਦਿੱਲੀ ਦੇ ਸ਼ਾਹਦਰਾ ਇਲਾਕੇ ਵਿਚ IIT ਬਲਾਕ ਬੀ, ਵਿਵੇਕ ਵਿਹਾਰ ਸਥਿਤ ਬੇਬੀ ਕੇਅਰ ਸੈਂਟਰ ਵਿਚ ਅੱਗ ਲੱਗਣ ਦੀ ਖਬਰ ਮਿਲੀ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਵਿਭਾਗ ਮੁਤਾਬਕ ਚਾਈਲਡ ਕੇਅਰ ਸੈਂਟਰ ਵਿਚ ਬੱਚੇ ਤੇ ਸਟਾਫ ਮੌਜੂਦ ਸੀ। ਤਿੰਨ ਮੰਜ਼ਿਲਾ ਇਮਾਰਤ ਪੂਰੀ ਤਰ੍ਹਾਂ ਅੱਗ ਦੀਆਂ ਲਪਟਾਂ ਨਾਲ ਘਿਰੀ ਹੋਈ ਸੀ। ਇਮਾਰਤ ਦੇ ਬਾਹਰ ਖੜ੍ਹੀ ਇਕ ਵੈਨ ਵੀ ਪੂਰੀ ਤਰ੍ਹਾਂ ਸੜ ਚੁੱਕੀ ਸੀ। ਮੌਕੇ ‘ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਤੁਰੰਤ ਅੱਗ ਬੁਝਾਉਣ ਵਿਚ ਜੁਟ ਗਏ।
ਸ਼ਾਹਦਰਾ ਜ਼ਿਲ੍ਹੇ ਦੇ ਵਿਵੇਕ ਵਿਹਾਰ ਵਿਚ ਬੇਬੀ ਕੇਅਰ ਸੈਂਟਰ ਵਿਚ ਅੱਗ ਲੱਗੇ ਹੀ ਹਫੜਾ-ਦਫੜੀ ਮਚ ਗਈ। ਸ਼ੋਰ ਸ਼ਰਾਬ ਵਿਚ ਸਥਾਨਕ ਲੋਕ ਮਦਦ ਲਈ ਭੱਜੇ। ਦੇਖਦੇ ਹੀ ਦੇਖਦੇ ਅੱਗ ਨੇ ਉਪਰੀ ਮੰਜ਼ਿਲ ਨੂੰ ਆਪਣੀ ਚਪੇਟ ਵਿਚ ਲੈ ਲਿਆ। ਆਸ-ਪਾਸ ਦੇ ਲੋਕਾਂ ਨੇ ਪੁਲਿਸ ਤੇ ਫਾਇਰ ਬ੍ਰਿਗੇਡ ਵਿਭਾਗ ਨਾਲ ਮਿਲ ਕੇ ਇਮਾਰਤ ਦੇ ਪਿੱਛੇ ਵਾਲੀਆਂ ਖਿੜਕੀਆਂ ਤੋੜੀਆਂ ਤੇ ਕਿਸੇ ਤਰ੍ਹਾਂ ਨਵਜੰਮੇ ਬੱਚਿਆਂ ਨੂੰ ਇਕ-ਇਕ ਕਰਕੇ ਕੱਢਿਆ।
ਵੀਡੀਓ ਲਈ ਕਲਿੱਕ ਕਰੋ -: