Fire in covid hospital : ਬੀਤੇ ਦਿਨ ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ਦੇ ਵੈਲਟ੍ਰੀਟ ਕੋਵਿਡ ਹਸਪਤਾਲ ਵਿੱਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਤੁਹਾਨੂੰ ਦੱਸ ਦਈਏ ਕਿ ਰਾਤ ਕਰੀਬ 8 ਵਜੇ ਹਸਪਤਾਲ ਵਿੱਚ ਅੱਗ ਲੱਗ ਗਈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਅੱਗ ਬੁਝਾਊ ਵਿਭਾਗ ਅਨੁਸਾਰ ਅੱਗ ਲੱਗਣ ਦੀ ਘਟਨਾ ਵਿੱਚ ਕਈ ਹੋਰ ਲੋਕ ਜ਼ਖਮੀ ਵੀ ਹੋਏ ਹਨ। ਅੱਗ ਹਸਪਤਾਲ ਦੀ ਉਪਰਲੀ ਮੰਜ਼ਿਲ ਤੋਂ ਸ਼ੁਰੂ ਹੋਈ ਜੋ ਆਈਸੀਯੂ ਤੱਕ ਪਹੁੰਚ ਗਈ, ਜਿਸ ਤੋਂ ਬਾਅਦ ਉਥੇ ਦਾਖਲ ਮਰੀਜ਼ਾਂ ਨੂੰ ਜਲਦੀ ਹੇਠਾਂ ਹੇਠਾਂ ਲਿਆਂਦਾ ਗਿਆ। ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਹਸਪਤਾਲ ਵਿੱਚ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੀ ਇਸ ਘਟਨਾ ਵਿੱਚ ਹਸਪਤਾਲ ਨੂੰ ਵੀ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ।
ਇਸ ਤੋਂ ਬਾਅਦ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮ੍ਰਿਤਕਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਵੈਲਟ੍ਰੀਟ ਕੋਵਿਡ ਹਸਪਤਾਲ ਵਿਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਮ੍ਰਿਤਕਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਾ ਹਾਂ। ਨਾਲ ਹੀ ਘਟਨਾ ਵਿੱਚ ਜ਼ਖਮੀ ਹੋਏ ਹੋਰ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਹਸਪਤਾਲ ਵਿੱਚ ਲੱਗੀ ਅੱਗ ਅਤੇ ਚਾਰ ਲੋਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀ ਅਰਦਾਸ ਅਤੇ ਹਮਦਰਦੀ ਮ੍ਰਿਤਕ ਦੇ ਪਰਿਵਾਰ ਨਾਲ ਹੈ। ਨਾਲ ਹੀ, ਘਟਨਾ ਵਿੱਚ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
ਇਹ ਵੀ ਦੇਖੋ : ਸਿੱਧੀ ਅਦਾਇਗੀ ‘ਤੇ ਕੈਪਟਨ ਸਰਕਾਰ ਨੇ ਮਾਰੀ ਪਲਟੀ.. ਸਿਕੰਦਰ ਸਿੰਘ ਮਲੂਕਾ ਦਾ ਕਾਂਗਰਸ ‘ਤੇ ਨਿਸ਼ਾਨਾ…