ਅਕਤੂਬਰ ਦੀ ਸ਼ੁਰੂਆਤ ਦੇ ਨਾਲ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੰਭਾਵਤ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ।
ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ ਸਮੇਂ ਦਿੱਲੀ ਦੇ ਪ੍ਰਦੂਸ਼ਣ ਦੀ ਖਤਰਨਾਕ ਸਥਿਤੀ ਦੇ ਮੱਦੇਨਜ਼ਰ, ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ। ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ।
ਇਹ ਵੀ ਪੜ੍ਹੋ : ‘ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹੋ’, ਅਨਿਲ ਵਿਜ ਦਾ ਵਿਵਾਦਤ ਬਿਆਨ
ਮੁੱਖ ਮੰਤਰੀ ਕੇਜਰੀਵਾਲ ਨੇ ਇੱਕ ਹੋਰ ਟਵੀਟ ਕੀਤਾ ਜਿਸ ਵਿੱਚ ਉਨ੍ਹਾਂ ਨੇ ਲਿਖਿਆ, “ਪਿਛਲੇ ਸਾਲ ਵਪਾਰੀਆਂ ਦੁਆਰਾ ਪਟਾਕੇ ਸਟੋਰ ਕਰਨ ਤੋਂ ਬਾਅਦ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇਨਜ਼ਰ ਪੂਰਨ ਪਾਬੰਦੀ ਲਗਾਈ ਗਈ ਸੀ, ਜਿਸ ਨਾਲ ਵਪਾਰੀਆਂ ਨੂੰ ਨੁਕਸਾਨ ਹੋਇਆ ਸੀ। ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਇਸ ਵਾਰ ਮੁਕੰਮਲ ਪਾਬੰਦੀ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦਾ ਸਟੋਰੇਜ ਨਾ ਕਰਨ।
ਇਹ ਵੀ ਦੇਖੋ : ਵੰਡ ਵੇਲੇ 100 ਸਾਲ ਪੁਰਾਣੇ ਖੰਡੇ ਨਾਲ ਬਚਾਇਆ ਸੀ ਸਾਰਾ ਪਿੰਡ, ਸੁਣੋ ਪਹਿਲਵਾਨਾਂ ਦੀ ਅਨੋਖੀ ਕਹਾਣੀ