Five die of poisoning: ਬਿਹਾਰ ਦੇ ਮੁਜ਼ੱਫਰਪੁਰ ਜ਼ਿਲੇ ਵਿਚ ਪਿਛਲੇ ਤਿੰਨ ਦਿਨਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਬਿਹਾਰ ਵਿੱਚ ਸ਼ਰਾਬ ਦੀ ਵਿਕਰੀ ਅਤੇ ਸ਼ਰਾਬ ਪੀਣ ‘ਤੇ ਪਾਬੰਦੀ ਹੈ। ਪੀੜਤ ਪਰਿਵਾਰ ਦੇ ਇਕ ਮੈਂਬਰ ਖੇਲਾਵਨ ਮਾਂਝੀ ਨੇ ਸ਼ਨੀਵਾਰ ਨੂੰ ਕਿਹਾ ਕਿ ਕਟਰਾ ਥਾਣਾ ਖੇਤਰ ਦੇ ਦਰਗਾਹ ਪਿੰਡ ਵਿਚ ਸ਼ਰਾਬ ਪੀ ਕੇ ਲੋਕਾਂ ਦੀ ਮੌਤ ਹੋ ਗਈ। ਭਾਜਪਾ ਵਿਧਾਇਕ ਸਮੇਤ ਕਈ ਰਾਜਨੀਤਿਕ ਨੇਤਾਵਾਂ ਨੇ ਵੀ ਮਾਂਝੀ ਦੇ ਦਾਅਵੇ ਦੀ ਹਮਾਇਤ ਕੀਤੀ। ਸੀਨੀਅਰ ਪੁਲਿਸ ਕਪਤਾਨ ਜੈਅੰਤ ਕਾਂਤ ਨੇ ਪੁਸ਼ਟੀ ਕੀਤੀ ਕਿ ਪਿੰਡ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ ਪਰ ਉਨ੍ਹਾਂ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਮੌਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈ ਹੈ।
ਐਸਐਸਪੀ ਨੇ ਹਾਲਾਂਕਿ ਇਸ ਘਟਨਾ ਤੋਂ ਬਾਅਦ ਕਟਰਾ ਥਾਣੇ ਦੇ ਪੁਲਿਸ ਅਧਿਕਾਰੀ ਸਿਕੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਕਾਂਤ ਨੇ ਕਿਹਾ ਕਿ ਅਣਪਛਾਤੇ ਵਿਅਕਤੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਜ਼ਿਲ੍ਹਾ ਕੁਲੈਕਟਰ ਪ੍ਰਣਬ ਕੁਮਾਰ, ਐਸਐਸਪੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਨੀਵਾਰ ਨੂੰ ਪਿੰਡ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਭਾਜਪਾ ਅਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਪਿੰਡ ਗਏ ਅਤੇ ਇਸ ਘਟਨਾ ਦੀ ਜਾਣਕਾਰੀ ਲਈ।
ਦੇਖੋ ਵੀਡੀਓ : ਤਿਹਾੜ ਜੇਲ੍ਹ ‘ਚੋ ਕਿਸਾਨ ਆਏ ਬਾਹਰ, ਸੁਣੋ ਜੇਲ੍ਹ ਅੰਦਰ ਕੀ ਕੀਤਾ ਪੁਲਿਸ ਨੇ ਹਾਲ…