ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕਥਿਤ ਜ਼ਮੀਨ ਘੁਟਾਲੇ ਵਿੱਚ ਗ੍ਰਿਫ਼ਤਾਰ ਹੇਮੰਤ ਸੋਰੇਨ ਨੂੰ ਅੱਜ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜਿਸ ਤੋਂ ਬਾਅਦ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੋਰੇਨ ਹੁਣ ਰਿਹਾਅ ਹੋਣਗੇ। ਝਾਰਖੰਡ ਹਾਈ ਕੋਰਟ ਨੇ ਹੇਮੰਤ ਸੋਰੇਨ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ ਹੈ।
ਦੱਸ ਦੇਈਏ ਕਿ 13 ਜੂਨ ਨੂੰ ਹੋਈ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਬਚਾਅ ਪੱਖ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਸੋਰੇਨ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਜ਼ਮਾਨਤ ਮਿਲਣ ਤੋਂ ਬਾਅਦ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆਉਣਗੇ। ਉਹ ਅੱਜ ਸ਼ਾਮ ਜਾਂ ਕੱਲ੍ਹ ਤੱਕ ਜੇਲ੍ਹ ਤੋਂ ਬਾਹਰ ਆ ਜਾਣਗੇ।
ਇਹ ਵੀ ਪੜ੍ਹੋ : PGI ‘ਚ ਹਿੰਦੀ ਮਗਰੋਂ ਪੰਜਾਬੀ ਭਾਸ਼ਾ ਵੀ ਲਾਗੂ, ਮਰੀਜ਼ਾਂ ਦੀ ਸਹੂਲਤ ਲਈ ਪੰਜਾਬੀ ਭਾਸ਼ਾ ‘ਚ ਲਗਾਏ ਜਾਣਗੇ ਬੋਰਡ
ਈਡੀ ਨੇ ਕਥਿਤ ਜ਼ਮੀਨ ਘੁਟਾਲੇ ਵਿੱਚ ਇਸ ਸਾਲ 31 ਜਨਵਰੀ ਨੂੰ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਹੇਮੰਤ ਸੋਰੇਨ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਈਡੀ ਨੇ ਕਿਹਾ ਕਿ ਜ਼ਮਾਨਤ ਜਾਂਚ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ ਅਦਾਲਤ ਨੇ ਈਡੀ ਦੀ ਗੱਲ ਨਹੀਂ ਸੁਣੀ ਅਤੇ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਸੋਰੇਨ ਦੀ ਜ਼ਮਾਨਤ ਪਟੀਸ਼ਨ ਹੇਠਲੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: