ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ (10 ਅਗਸਤ) ਰਾਤ ਨੂੰ ਦਿਹਾਂਤ ਹੋ ਗਿਆ। ਉਹ 93 ਸਾਲ ਦੇ ਸਨ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਖਰੀ ਸਾਹ ਲਿਆ, ਜਿੱਥੇ ਉਹ ਪਿਛਲੇ ਕੁਝ ਹਫ਼ਤਿਆਂ ਤੋਂ ਦਾਖ਼ਲ ਸਨ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ 12 ਅਗਸਤ ਨੂੰ ਲੋਧੀ ਰੋਡ ਸ਼ਮਸ਼ਾਨ ਘਾਟ ‘ਤੇ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਟਵਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ, “ਨਟਵਰ ਸਿੰਘ ਬੇਵ ਡਿਪਲੋਮੇਸੀ ਅਤੇ ਵਿਦੇਸ਼ ਨੀਤੀ ਦੀ ਦੁਨੀਆਂ ਵਿਚ ਮਹੱਤਵਪੂਰਨ ਯੋਗਦਾਨ ਦਿੱਤਾ। ਉਹ ਆਪਣੀ ਬੁੱਧੀ ਦੇ ਨਾਲ-ਨਾਲ ਉਹ ਆਪਣੀ ਸ਼ਾਨਦਾਰ ਲੇਖਣੀ ਲਈ ਵੀ ਜਾਣੇ ਜਾਂਦੇ ਸੀ। ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹੈ।
ਦੱਸਣਯੋਗ ਹੈ ਕਿ ਕੁੰਵਰ ਨਟਵਰ ਸਿੰਘ ਦਾ ਜਨਮ 16 ਮਈ 1929 ਨੂੰ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿਚ ਹੋਇਆ ਸੀ। ਉਸਨੇ 1953 ਵਿੱਚ ਇੱਕ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਵਜੋਂ ਸੇਵਾ ਕਰਨੀ ਸ਼ੁਰੂ ਕੀਤੀ ਅਤੇ ਅਮਰੀਕਾ, ਚੀਨ (ਪੇਕਿੰਗ) ਅਤੇ ਸੰਯੁਕਤ ਰਾਸ਼ਟਰ ਸਮੇਤ ਕਈ ਮਹੱਤਵਪੂਰਨ ਥਾਵਾਂ ‘ਤੇ ਤਾਇਨਾਤ ਰਹੇ। ਨਟਵਰ ਸਿੰਘ ਨੇ ਪਾਕਿਸਤਾਨ ਵਿੱਚ ਰਾਜਦੂਤ ਵਜੋਂ ਵੀ ਕੰਮ ਕੀਤਾ ਅਤੇ 1966 ਤੋਂ 1971 ਤੱਕ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦਫ਼ਤਰ ਨਾਲ ਜੁੜੇ ਰਹੇ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਯੈਲੋ ਅਲਰਟ, ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ
ਕੁੰਵਰ ਨਟਵਰ ਸਿੰਘ ਨੇ ਅਮਰੀਕਾ ਅਤੇ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਰਾਜਦੂਤ ਵਜੋਂ ਵੀ ਅਹੁਦਾ ਸੰਭਾਲਿਆ ਸੀ। 1984 ਵਿੱਚ, ਉਸਨੂੰ ਜਨਤਕ ਜੀਵਨ ਵਿੱਚ ਮਹੱਤਵਪੂਰਨ ਯੋਗਦਾਨ ਲਈ ਦੇਸ਼ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ – ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਵਿਦੇਸ਼ ਮੰਤਰੀ ਬਣਨ ਤੋਂ ਪਹਿਲਾਂ, ਨਟਵਰ ਦਾ ਭਾਰਤੀ ਵਿਦੇਸ਼ ਸੇਵਾ (IFS) ਵਿੱਚ ਨੌਕਰਸ਼ਾਹ ਵਜੋਂ 31 ਸਾਲ ਦਾ ਕਾਰਜਕਾਲ ਸੀ।
ਆਪਣੇ 31 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਅਮਰੀਕਾ, ਪੋਲੈਂਡ, ਇੰਗਲੈਂਡ, ਪਾਕਿਸਤਾਨ, ਚੀਨ, ਜਮੈਕਾ ਅਤੇ ਜ਼ੈਂਬੀਆ ਸਮੇਤ ਕਈ ਦੇਸ਼ਾਂ ਵਿੱਚ ਸੇਵਾ ਕੀਤੀ। ਉਹ 1984 ਵਿੱਚ ਵਿਦੇਸ਼ ਸੇਵਾ ਤੋਂ ਅਸਤੀਫਾ ਦੇ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਸੇਂਟ ਸਟੀਫਨ ਕਾਲਜ, ਦਿੱਲੀ ਤੋਂ ਉਚੇਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਨਟਵਰ ਸਿੰਘ ਨੇ ਕੈਂਬਰਿਜ ਯੂਨੀਵਰਸਿਟੀ, ਇੰਗਲੈਂਡ ਤੋਂ ਵੀ ਪੜ੍ਹਾਈ ਕੀਤੀ। ਨਟਵਰ ਸਿੰਘ 2004-05 ਦੌਰਾਨ UPA-I ਸਰਕਾਰ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਸਨ। ਨਟਵਰ ਸਿੰਘ ਇਕ ਭਾਰਤੀ ਡਿਪਲੋਮੈਟ ਅਤੇ ਸਿਆਸਤਦਾਨ ਸਨ। ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਨ।
ਵੀਡੀਓ ਲਈ ਕਲਿੱਕ ਕਰੋ -: