Former Karnataka CM Siddaramaiah: ਕਰਨਾਟਕ ਵਿੱਚ ਕੋਰੋਨਾ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਕਈ ਵੀਵੀਆਈਪੀ ਇਸਦੀ ਚਪੇਟ ਵਿੱਚ ਆ ਰਹੇ ਹਨ। ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਸਿਧਾਰਮੈਯਾ ਨੂੰ ਦੇਰ ਰਾਤ ਮਨੀਪਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਸੂਤਰਾਂ ਅਨੁਸਾਰ ਉਹ ਇਨਫੈਕਸ਼ਨ ਕਾਰਨ ਬੁਖਾਰ ਤੋਂ ਪੀੜਤ ਹਨ। ਉਨ੍ਹਾਂ ਦਾ ਕੋਰੋਨਾ ਟੈਸਟ ਵੀ ਹੋ ਚੁੱਕਾ ਹੈ ਤੇ ਉਸ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਸਿਧਾਰਮੈਯਾ ਦੇ ਬੇਟੇ ਯਤਿਨਦਰਾ ਨੇ ਦੱਸਿਆ ਕਿ ਮੇਰੇ ਪਿਤਾ ਨੂੰ ਬੀਤੀ ਰਾਤ ਤੋਂ ਬੁਖਾਰ ਸੀ। ਇਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ । ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੁੱਖ ਮੰਤਰੀ ਸਿੱਧਾਰਮੈਯਾ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਲਿਖਿਆ ਗਿਆ, ‘ਮੇਰੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੇਰੀ ਅਪੀਲ ਹੈ ਕਿ ਉਹ ਸਾਰੇ ਜਿਹੜੇ ਮੇਰੇ ਸੰਪਰਕ ਵਿੱਚ ਆਏ ਹਨ, ਆਪਣੇ ਸਿਸਟਮ ਦੇਖਣ ਤੇ ਖੁਦ ਨੂੰ ਕੁਆਰੰਟੀਨ ਕਰ ਲੈਣ।’
ਦੱਸ ਦੇਈਏ ਕਿ ਇਸ ਤੋਂ ਪਹਿਲਾਂ 2 ਅਗਸਤ ਯਾਨੀ ਕਿ ਐਤਵਾਰ ਨੂੰ ਨੂੰ ਕਰਨਾਟਕ ਦੇ ਸੀ.ਐੱਮ ਯੇਦੀਯੁਰੱਪਾ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮਨੀਪਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਅਗਲੇ ਦਿਨ ਯੇਦੀਯੁਰੱਪਾ ਦੀ ਧੀ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਮਨੀਪਾਲ ਹਸਪਤਾਲ ਦਾਖਲ ਕਰਵਾਇਆ ਗਿਆ । ਇਸ ਸਬੰਧੀ ਮੁੱਖ ਮੰਤਰੀ ਦਫਤਰ ਦੇ ਇੱਕ ਅਧਿਕਾਰੀ ਨੇ ਕਿਹਾ ਸੀ ਕਿ ਸੀਐਮ ਯੇਦੀਯੁਰੱਪਾ ਦੀ ਸਿਹਤ ਠੀਕ ਨਹੀਂ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਲਈ ਟੈਸਟ ਕੀਤਾ ਗਿਆਸੀ, ਜਿਸ ਵਿੱਚ ਉਹ ਪਾਜ਼ੀਟਿਵ ਪਾਏ ਗਏ ਹਨ।