former minister laxmikant sharma last rites: ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਭਲਾ ਹੀ ਕੋਰੋਨਾ ਦਾ ਅਸਰ ਘੱਟ ਹੋ ਰਿਹਾ ਹੋਵੇ, ਪਰ ਕੋਰੋਨਾ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ।ਮੱਧ ਪ੍ਰਦੇਸ਼ ‘ਚ ਬੀਤੇ ਦਿਨ ਸਾਬਕਾ ਮੰਤਰੀ ਲਕਸ਼ਮੀਕਾਂਤ ਸ਼ਰਮਾ ਦਾ ਦਿਹਾਂਤ ਹੋ ਗਿਆ ਸੀ,ਵਿਦਿਸ਼ਾ ਦੇ ਸਿਰੋਂਜ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਪਰ ਇਸ ਦੌਰਾਨ ਹਜ਼ਾਰਾਂ ਲੋਕਾਂ ਦੀ ਭੀੜ ਇਕੱਠੀ ਹੋਈ, ਨਾ ਕਿਸੇ ਨੇ ਮਾਸਕ ਪਾਇਆ ਅਤੇ ਨਾ ਹੀ ਕੋਈ ਸੋਸ਼ਲ ਡਿਸਟੈਂਸਿੰਗ ਦਾ ਪਾਲਨ ਹੋਇਆ।ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ ‘ਚ ਅਜੇ ਕਿਸੇ ਵੀ ਅੰਤਿਮ ਸੰਸਕਾਰ ‘ਚ ਸਿਰਫ 10 ਲੋੋਕਾਂ ਦੇ ਸ਼ਾਮਲ ਹੋਣ ਦੀ ਆਗਿਆ ਹੈ।ਪਰ ਸਾਬਕਾ ਮੰਤਰੀ ਦੇ ਅੰਤਿਮ ਸੰਸਕਾਰ ਦੌਰਾਨ ਅਜਿਹੇ ਨਿਯਮਾਂ ਦਾ ਪਾਲਨ ਹੁੰਦਾ ਕਿਤੇ ਦਿਖਾਈ ਨਹੀਂ ਦਿੱਤਾ।
ਇਹ ਵੀ ਪੜੋ:ਕੋਰੋਨਾ ਤੋਂ ਬਾਅਦ ਮਹਿੰਗਾਈ ਦੀ ਮਾਰ, ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆ ਕੀਮਤਾਂ ‘ਤੇ ਲੱਗਿਆ ਬ੍ਰੇਕ
ਹਜ਼ਾਰਾਂ ਦੀ ਗਿਣਤੀ ‘ਚ ਲੋਕ ਉਨ੍ਹਾਂ ਨੂੰ ਵਿਦਾਈ ਦੇਣ ਆਏ, ਇਸ ਦੌਰਾਨ ਸੁਰੱਖਿਆ ਵਿਵਸਥਾ ਵੀ ਕੀਤੀ ਗਈ ਅਤੇ ਕੋਰੋਨਾ ਦੀਆਂ ਗਾਈਡਲਾਈਨਜ਼ ਦੀਆਂ ਧੱਜੀਆਂ ਉੱਡ ਗਈਆਂ। ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰਨ ਤੋਂ ਬਾਅਦ ਮੱਧ ਪ੍ਰਦੇਸ਼ ‘ਚ ਹੁਣ ਕੁਝ ਹੱਦਤੱਕ ਹਾਲਾਤ ਸੰਭਲੇ ਹਨ।ਬੀਤੇ ਦਿਨ ਤੋਂ ਹੀ ਅਨਲਾਕ ਦੀ ਪ੍ਰੀਕ੍ਰਿਆ ਸ਼ੁਰੂ ਕੀਤੀ ਗਈ ਹੈ, ਪਰ ਪਹਿਲੇ ਹੀ ਦਿਨ ਇਸ ਤਰ੍ਹਾਂ ਦੀ ਲਾਪਰਵਾਹੀ ਦੇਖਣ ਨੂੰ ਮਿਲੀ ਹੈ।