ਮੰਗਲਵਾਰ ਨੂੰ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ BJP ‘ਚ ਸ਼ਾਮਿਲ ਹੋ ਗਏ ਹਨ।

ਦੱਸ ਦੇਈਏ ਕਿ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਰਾਣਾ ਗੁਰਮੀਤ ਸੋਢੀ BJP ਦੇ ਦਫ਼ਤਰ ਪਹੁੰਚੇ ਸੀ। ਇਸ ਤੋਂ ਪਹਿਲਾ ਉਨ੍ਹਾਂ ਇੱਕ ਟਵੀਟ ਵੀ ਕੀਤਾ ਸੀ। ਟਵੀਟ ‘ਚ ਰਾਣਾ ਗੁਰਮੀਤ ਸੋਢੀ ਨੇ ਲਿਖਿਆ ਸੀ ਕਿ, ਮੈਂ ਪੰਜਾਬ ਦਾ ਦਮ ਘੁੱਟਣ ਅਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।”
ਰਾਣਾ ਗੁਰਮੀਤ ਸਿੰਘ ਸੋਢੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਗੁਰਮੀਤ ਸਿੰਘ ਸੋਢੀ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਗੁਰਮੀਤ ਸਿੰਘ ਰਾਣਾ ਨੂੰ ਕੈਬਨਿਟ ਮੰਤਰੀ ਦਾ ਦਰਜਾ ਮਿਲਿਆ ਸੀ।
ਇਹ ਵੀ ਪੜ੍ਹੋ : ED ਵੱਲੋਂ ਨੂੰਹ ਐਸ਼ਵਰਿਆ ਤੋਂ ਪੁੱਛਗਿੱਛ ‘ਤੇ ਭੜਕੀ ਜਯਾ ਬਚਨ, ‘ਕਿਹਾ ਤੁਹਾਡੇ ਬੁਰੇ ਦਿਨ ਆਉਣਗੇ!’
ਰਾਣਾ ਗੁਰਮੀਤ ਸਿੰਘ ਨੂੰ ਪੰਜਾਬ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਗੁਰਮੀਤ ਸਿੰਘ ਲਗਾਤਾਰ ਚਾਰ ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਗੁਰਮੀਤ ਸਿੰਘ 2002 ਵਿੱਚ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਗੁਰਮੀਤ ਸਿੰਘ ਸੋਢੀ 2007, 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਜਿੱਤ ਦਰਜ ਕਰਨ ਵਿੱਚ ਕਾਮਯਾਬ ਰਹੇ ਸੀ। 2018 ਵਿੱਚ ਗੁਰਮੀਤ ਸਿੰਘ ਨੂੰ ਕਾਂਗਰਸ ਪਾਰਟੀ ਵੱਲੋਂ ਚੀਫ਼ ਵ੍ਹਿਪ ਵੀ ਬਣਾਇਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet























