JDU ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ । ਇਸ ਸਬੰਧੀ ਜਾਣਕਾਰੀ ਉਨ੍ਹਾਂ ਦੀ ਬੇਟੀ ਨੇ ਫੇਸਬੁੱਕ ਪੋਸਟ ਰਾਹੀਂ ਸਾਂਝੀ ਕੀਤੀ । ਸ਼ਰਦ ਯਾਦਵ 75 ਸਾਲ ਦੇ ਸਨ । ਸ਼ਰਦ ਯਾਦਵ ਕਈ ਸਰਕਾਰਾਂ ਵਿੱਚ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਸਨ । ਫੋਰਟਿਸ ਮੈਮੋਰੀਅਲ ਰਿਸਰਚ ਇੰਸਟੀਚਿਊਟ ਦੇ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਰਦ ਯਾਦਵ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਰਾਤ 10:19 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਸ਼ਰਦ ਯਾਦਵ ਦੇ ਦਿਹਾਂਤ ‘ਤੇ ਰਾਜਨੀਤਿਕ ਜਗਤ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੋਗ ਪ੍ਰਗਟ ਕੀਤਾ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਕਿਹਾ, “ਸ਼ਰਦ ਯਾਦਵ ਦੇ ਦਿਹਾਂਤ ਤੋਂ ਬਹੁਤ ਦੁਖ ਹੋਇਆ । ਆਪਣੇ ਲੰਬੇ ਜਨਤਕ ਜੀਵਨ ਵਿੱਚ ਉਨ੍ਹਾਂ ਨੇ ਆਪਣੇ ਆਪ ਨੂੰ ਇੱਕ ਸੰਸਦ ਮੈਂਬਰ ਅਤੇ ਮੰਤਰੀ ਵਜੋਂ ਸਥਾਪਤ ਕੀਤਾ। ਉਹ ਡਾ. ਲੋਹੀਆ ਦੇ ਆਦਰਸ਼ਾਂ ਤੋਂ ਬਹੁਤ ਪ੍ਰਭਾਵਿਤ ਸਨ । ਮੈਂ ਹਮੇਸ਼ਾ ਸਾਡੀ ਗੱਲਬਾਤ ਨੂੰ ਸੰਜੋ ਕੇ ਰੱਖਾਂਗਾ । ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ।”
ਇਹ ਵੀ ਪੜ੍ਹੋ: ਸਾਊਦੀ ਅਰਬ ‘ਚ ਰਹਿ ਰਹੇ ਭਾਰਤੀਆਂ ਲਈ ਚੰਗੀ ਖ਼ਬਰ, ਸਿਟੀਜ਼ਨਸ਼ਿਪ ਨੂੰ ਲੈ ਕੇ ਬਦਲੇ ਨਿਯਮ
ਇਸ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਸ਼ਰਦ ਯਾਦਵ ਦੇ ਦਿਹਾਂਤ ‘ਤੇ ਸੋਗ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸ਼ਰਦ ਯਾਦਵ ਜੀ ਸਮਾਜਵਾਦ ਦੇ ਆਗੂ ਹੋਣ ਦੇ ਨਾਲ-ਨਾਲ ਨਿਮਰ ਸੁਭਾਅ ਵਾਲੇ ਵਿਅਕਤੀ ਸਨ । ਮੈਂ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੇਰੀ ਹਮਦਰਦੀ। ਦੇਸ਼ ਦੇ ਲਈ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਦੱਸ ਦੇਈਏ ਕਿ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਵੀ ਸ਼ਰਦ ਯਾਦਵ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ । ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇਤਾ ਤੇਜਸਵੀ ਨੇ ਕਿਹਾ ਕਿ ਉਨ੍ਹਾਂ ਨੇ ਸ਼ਰਦ ਯਾਦਵ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਹੈ । ਯਾਦਵ ਨੇ ਕਿਹਾ, “ਇਸ ਦੁੱਖ ਦੀ ਘੜੀ ਵਿੱਚ ਸਮੁੱਚਾ ਸਮਾਜਵਾਦੀ ਪਰਿਵਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹੈ।
ਵੀਡੀਓ ਲਈ ਕਲਿੱਕ ਕਰੋ -: