ਦੇਸ਼ ਵਿੱਚ, ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨਾਲ ਸੰਕਰਮਿਤ ਹੋਣ ਵਾਲੇ ਮਰੀਜ਼ਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕੋਰੋਨਾ ਵਾਇਰਸ ਦਾ ਖਤਰਨਾਕ ਰੂਪ ਹੁਣ 11 ਰਾਜਾਂ ਵਿੱਚ ਫੈਲ ਚੁੱਕਾ ਹੈ। ਬੁੱਧਵਾਰ ਨੂੰ, ਕੇਰਲ ਵਿੱਚ ਓਮੀਕਰੋਨ ਵੇਰੀਐਂਟ ਦੇ ਚਾਰ, ਮਹਾਰਾਸ਼ਟਰ ਵਿੱਚ ਚਾਰ, ਤੇਲੰਗਾਨਾ ਵਿੱਚ ਦੋ ਅਤੇ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿੱਚ ਇੱਕ-ਇੱਕ ਮਰੀਜ਼ ਦੇ ਨਾਲ ਇੱਕ ਦਿਨ ਵਿੱਚ ਕੁੱਲ 12 ਮਰੀਜ਼ਾਂ ਦੀ ਪੁਸ਼ਟੀ ਹੋਈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਚਾਰ ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 77 ਹੋ ਗਈ ਹੈ।
ਹੁਣ ਦਿੱਲੀ ਵਿੱਚ ਓਮੀਕਰੋਨ ਦੇ ਮਾਮਲੇ ਵੱਧ ਕੇ 10 ਹੋ ਗਏ ਹਨ। ਇਨ੍ਹਾਂ 10 ਵਿੱਚੋਂ ਇੱਕ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ 9 ਅਜੇ ਵੀ ਐਲਐਨਜੇਪੀ ਹਸਪਤਾਲ ਵਿੱਚ ਦਾਖ਼ਲ ਹਨ। ਇਨ੍ਹਾਂ ਵਿੱਚੋਂ ਕੋਈ ਵੀ ਗੰਭੀਰ ਮਾਮਲਾ ਨਹੀਂ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 77 ਹੋ ਗਈ ਹੈ। ਦੂਜੇ ਰਾਜਾਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਓਮਿਕਰੋਨ ਤੋਂ ਸਭ ਤੋਂ ਵੱਧ ਪ੍ਰਭਾਵਿਤ ਰਾਜ ਹੈ, ਜਿੱਥੇ ਹੁਣ ਤੱਕ ਕੁੱਲ 32 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਰਾਜਸਥਾਨ 17 ਮਾਮਲਿਆਂ ਨਾਲ ਦੂਜੇ ਸਥਾਨ ‘ਤੇ ਹੈ। ਇਸ ਤੋਂ ਇਲਾਵਾ ਗੁਜਰਾਤ (4), ਕਰਨਾਟਕ (3), ਕੇਰਲ (5), ਆਂਧਰਾ ਪ੍ਰਦੇਸ਼ (1), ਤੇਲੰਗਾਨਾ (2), ਪੱਛਮੀ ਬੰਗਾਲ (1), ਚੰਡੀਗੜ੍ਹ (1), ਤਾਮਿਲਨਾਡੂ (1) ਹਨ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 7,974 ਮਾਮਲੇ ਸਾਹਮਣੇ ਆਏ ਹਨ ਅਤੇ 343 ਲੋਕਾਂ ਦੀ ਮੌਤ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: