Four members of family: ਰਾਜਸਥਾਨ ਦੀ ਰਾਜਧਾਨੀ ਜੈਪੁਰ ਤੋਂ ਸਨਸਨੀਖੇਜ਼ ਖ਼ਬਰਾਂ ਮਿਲੀ ਹੈ । ਇੱਕੋ ਪਰਿਵਾਰ ਦੇ 4 ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ। ਜਿਸ ਵਿੱਚ ਮਾਪੇ ਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਿਲ ਹਨ। ਇਹ ਘਟਨਾ ਕਾਨੋਤਾ ਥਾਣਾ ਖੇਤਰ ਦੇ ਜਾਮਡੋਲੀ ਦੀ ਹੈ । ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਰਜ਼ੇ ਤੋਂ ਪ੍ਰੇਸ਼ਾਨ ਸੀ । ਹਾਲਾਂਕਿ, ਮੌਕੇ ਤੋਂ ਕਿਸੇ ਵੀ ਤਰ੍ਹਾਂ ਦਾ ਸੁਸਾਈਡ ਨੋਟ ਮਿਲਿਆ ਹੈ ਜਾਂ ਨਹੀਂ , ਫਿਲਹਾਲ ਪੁਲਿਸ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਮੁੱਖ ਤੌਰ ‘ਤੇ ਖੁਦਕੁਸ਼ੀ ਨਾਲ ਸਬੰਧਤ ਮੰਨਿਆ ਜਾ ਰਿਹਾ ਹੈ।
ਇਸ ਬਾਰੇ ਪੁਲਿਸ ਨੇ ਦੱਸਿਆ ਕਿ ਮਾਪਿਆਂ ਅਤੇ ਦੋ ਬੱਚਿਆਂ ਨੇ ਸਮੂਹਿਕ ਖੁਦਕੁਸ਼ੀ ਕੀਤੀ ਹੈ । ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ । ਫੌਰੈਂਸਿਕ ਟੀਮ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਹੈ। ਇਹ ਪਰਿਵਾਰ ਗਹਿਣਿਆਂ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਰਜ਼ੇ ਤੋਂ ਪ੍ਰੇਸ਼ਾਨ ਸੀ।
ਪੁਲਿਸ ਅਨੁਸਾਰ ਗਹਿਣਿਆਂ ਦਾ ਕੰਮ ਕਰਨ ਵਾਲਾ ਇਹ ਪਰਿਵਾਰ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ । ਇਹ ਪਰਿਵਾਰ ਕਰਜ਼ੇ ਕਾਰਨ ਪ੍ਰੇਸ਼ਾਨ ਸੀ ਕਿਉਂਕਿ ਵਿਆਜ ਮਾਫੀਆ ਪਰਿਵਾਰ ਨੂੰ ਪ੍ਰੇਸ਼ਾਨ ਕਰ ਰਿਹਾ ਸੀ । ਪੁਲਿਸ ਨੇ ਵਿਆਜ ਮਾਫੀਆ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਫਿਲਹਾਲ ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਹਿਰਾਸਤ ਵਿੱਚ ਲਏ ਗਏ ਵਿਆਜ ਮਾਫੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।