Four terrorists gunned down: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ । ਸੁਰੱਖਿਆ ਬਲਾਂ ਨੇ ਮੁੱਠਭੇੜ ਵਿੱਚ 4 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ । ਹਾਲਾਂਕਿ, ਇਸ ਦੀ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ । ਇਸ ਵੇਲੇ ਇੱਕ ਤੋਂ ਦੋ ਅੱਤਵਾਦੀ ਘਿਰੇ ਹੋਏ ਹਨ । ਇਲਾਕੇ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ ।
ਖੁਫੀਆ ਏਜੰਸੀ ਦੀ ਜਾਣਕਾਰੀ ਮਿਲਣ ‘ਤੇ ਫੌਜ ਦੀ 44 ਆਰਆਰ ਅਤੇ ਸੀਆਰਪੀਐਫ ਦੀ ਇੱਕ ਸੰਯੁਕਤ ਟੀਮ ਨੇ ਸੁਗੂ ਹੇਂਦਮਾ ਖੇਤਰ ਵਿੱਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ । ਜਿਸ ਤੋਂ ਬਾਅਦ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰਿਆ ਵੇਖ ਕੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਢੁੱਕਵਾਂ ਜਵਾਬ ਵੀ ਦਿੱਤਾ । ਜਿਸ ਵਿੱਚ 4 ਅੱਤਵਾਦੀ ਮਾਰੇ ਗਏ, ਫਿਲਹਾਲ ਅਧਿਕਾਰਤ ਤੌਰ ‘ਤੇ ਪੁਸ਼ਟੀ ਹੋਣ ਦੀ ਉਡੀਕ ਹੈ । ਇਸ ਹਫਤੇ ਸ਼ੋਪੀਆਂ ਜ਼ਿਲ੍ਹੇ ਵਿੱਚ ਇਹ ਤੀਸਰਾ ਮੁਕਾਬਲਾ ਹੈ । ਪਿਛਲੇ ਦੋ ਮੁਕਾਬਲਿਆਂ ਵਿੱਚ 9 ਅੱਤਵਾਦੀ ਮਾਰੇ ਗਏ ਸਨ ।
ਦੱਸ ਦੇਈਏ ਕਿ ਪਿਛਲੇ ਦਿਨੀਂ ਸ਼ੋਪੀਆਂ ਮੁਕਾਬਲੇ ਵਿੱਚ ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਸੀ ਕਿ ਹਾਲ ਹੀ ਦੀਆਂ ਕਾਰਵਾਈਆਂ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ 9 ਅੱਤਵਾਦੀ ਮਾਰੇ ਗਏ ਹਨ । ਪਿਛਲੇ ਦੋ ਹਫ਼ਤਿਆਂ ਵਿੱਚ 9 ਵੱਡੇ ਆਪ੍ਰੇਸ਼ਨ ਕੀਤੇ ਗਏ ਸਨ, ਜਿਨ੍ਹਾਂ ਵਿੱਚ 22 ਅੱਤਵਾਦੀ ਖਤਮ ਕੀਤੇ ਗਏ ਹਨ । ਇਨ੍ਹਾਂ ਵਿੱਚ ਅੱਤਵਾਦੀ ਸੰਗਠਨਾਂ ਦੇ ਛੇ ਚੋਟੀ ਦੇ ਕਮਾਂਡਰ ਸ਼ਾਮਿਲ ਹਨ ।